ਜਲੰਧਰ ‘ਚ 4 ਮਜ਼ਦੂਰਾਂ ਨੂੰ ਵਾਹਨ ਨੇ ਕੁਚਲਿਆ, 2 ਦੀ ਮੌਕੇ ‘ਤੇ ਮੌਤ, ਦੋ ਗੰਭੀਰ ਜ਼ਖਮੀ

0
353

ਜਲੰਧਰ। ਜਲੰਧਰ ਸ਼ਹਿਰ ਦੇ ਨਾਲ ਲਗਦੇ ਕੁੱਕੜ ਪਿੰਡ ਵਿਚ ਇਕ ਤੇਜ਼ ਰਫਤਾਰ ਵਾਹਨ ਨੇ ਮਜ਼ਦੂਰੀ ਕਰਕੇ ਘਰ ਵਾਪਸ ਆ ਰਹੇ ਮਜ਼ਦੂਰਾਂ ਨੂੰ ਆਪਣੀ ਲਪੇਟ ਵਿਚ ਲੈ ਕੇ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਹਾਦਸੇ ਵਿਚ ਦੋ ਲੋਕਾਂ ਦੀ ਤਾਂ ਮੌਕੇ ਉਤੇ ਹੀ ਮੌਤ ਹੋ ਗਈ, ਜਦੋਂਕਿ ਦੋ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਲੋਕਾਂ ਦਾ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਵਾਹਨ ਚਾਲਕ ਜ਼ਖਮੀਆਂ ਦੀ ਮਦਦ ਕਰਨ ਦਾ ਬਜਾਏ ਮੌਕਾ ਦੇਖ ਕੇ ਭੱਜ ਗਿਆ। ਪੁਲਿਸ ਆਰੋਪੀ ਵਾਹਨ ਚਾਲਕ ਦੀ ਭਾਲ ਕਰ ਰਹੀ ਹੈ।
ਜਲੰਧਰ ਥਾਣਾ ਸਦਰ ਦੇ ਏਐਸਆਈ ਵਿਜੈ ਕੁਮਾਰ ਨੇ ਦੱਸਿਆ ਕਿ 4 ਮਜ਼ਦੂਰ ਕੰਮ ਤੋਂ ਵਾਪਸ ਆਪਣੇ ਘਰ ਆ ਰਹੇ ਸਨ ਕਿ ਅਣਪਛਾਤੇ ਵਾਹਨ ਚਾਲਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਜਿਸ ਕਾਰਨ 2 ਮਜ਼ਦੂਰਾਂ ਦੀ ਤਾਂ ਮੌਕੇ ਉੇਤੇ ਹੀ ਮੌਤ ਹੋ ਗਈ। ਜਦੋਂਕਿ ਦੋ ਜ਼ਖਮੀ ਹੋ ਗਏ।
ਉਨ੍ਹਾਂ ਨੇ ਦੱਸਿਆ ਕਿ ਇਸ ਹਾਦਸੇ ਵਿਚ ਮਰਨ ਵਾਲੇ ਮਜ਼ਦੂਰਾਂ ਦੀ ਪਛਾਣ ਹਰਜਿੰਦਰ ਠਾਕੁਰ (50) ਤੇ ਵਿਕਾਸ ਕੁਮਾਰ (16) ਵਾਸੀ ਹਰਦੋ ਫਰਾਲਾ ਵਜੋਂ ਹੋਈ ਹੈ। ਇਹ ਦੋਵੇਂ ਬਿਹਾਰ ਦੇ ਰਹਿਣ ਵਾਲੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ ‘ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp : https://bit.ly/3RnHnnm Telegram https://bit.ly/3y73aJ2)