ਅੰਮ੍ਰਿਤਸਰ ‘ਚ ਪੁਲਸ ਨੂੰ ਮਿਲੀ ਵੱਡੀ ਸਫਲਤਾ, 2 ਅੱਤਵਾਦੀਆਂ ਨੂੰ ਹੈਂਡ ਗ੍ਰਨੇਡਾਂ ਸਣੇ ਕੀਤਾ ਗ੍ਰਿਫਤਾਰ

0
349

ਅੰਮ੍ਰਿਤਸਰ | ਸਥਾਨਕ ਪੁਲਸ ਨੇ 3 ਹੈਂਡ ਗ੍ਰਨੇਡਾਂ ਸਮੇਤ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ ਅੱਤਵਾਦੀ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ ਅਤੇ ਅੰਮ੍ਰਿਤਸਰ ਤੋਂ ਪਠਾਨਕੋਟ ਵੱਲ ਜਾ ਰਹੇ ਸਨ। ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਨਾਕਾ ਲਗਾ ਕੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ।

ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਰਹਿਣ ਵਾਲੇ ਪ੍ਰਕਾਸ਼ ਸਿੰਘ ਅਤੇ ਅੰਗਰੇਜ ਸਿੰਘ ਕਾਰ ‘ਚ ਸਵਾਰ ਹੋ ਕੇ ਪਠਾਨਕੋਟ ਵੱਲ ਜਾ ਰਹੇ ਸਨ। ਅੰਮ੍ਰਿਤਸਰ ਦੇ ਮਕਬੂਲਪੁਰਾ ਪੁਲਸ ਨੂੰ ਇਸ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਵਿਸ਼ੇਸ਼ ਨਾਕਾ ਲਗਾਇਆ ਗਿਆ। ਜਿੱਥੇ ਮੁਲਜ਼ਮਾਂ ਨੂੰ ਫੜਨ ਵਿੱਚ ਸਫਲਤਾ ਮਿਲੀ ਹੈ।