ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਦੋ ਹੋਰ ਸ਼ੂਟਰ ਹੁਸ਼ਿਆਰਪੁਰ ਤੋਂ ਗ੍ਰਿਫਤਾਰ

0
366

ਚੰਡੀਗੜ੍ਹ। ਫਰੀਦਕੋਟ ਵਿਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ 10 ਨਵੰਬਰ ਨੂੰ ਹੋਈ ਹੱਤਿਆ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ 2 ਹੋਰ ਸ਼ੂਟਰਾਂ ਨੂੰ ਕਾਬੂ ਕੀਤਾ ਹੈ। ਦੋਵੇਂ ਸ਼ੂਟਰ ਜਲੰਧਰ, ਹੁਸ਼ਿਆਰਪੁਰ ਤੇ ਫਰੀਦਕੋਟ ਪੁਲਿਸ ਨੇ ਜੁਆਇੰਟ ਆਪਰੇਸ਼ਨ ਵਿਚ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਹਨ। ਸ਼ੂਟਰਾਂ ਦੀ ਪਛਾਣ ਮਨਪ੍ਰੀਤ ਉਰਫ ਮਨੀ ਤੇ ਭੁਪਿੰਦਰ ਉਰਫ ਗੋਲਡੀ ਵਜੋਂ ਹੋਈ ਹੈ। ਡੀਜੀਪੀ ਨੇ ਇਸ ਸਬੰਧੀ ਫੋਨ ਕਰਕੇ ਜਾਣਕਾਰੀ ਦਿੱਤੀ ਹੈ।