ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਘਿਰਿਆ ਵਿਵਾਦਾਂ ‘ਚ, ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਕੇਸ ਦਰਜ

0
327

ਜਲੰਧਰ | ਨਕੋਦਰ ਰੋਡ ‘ਤੇ ਸਥਿਤ ਫਰੈਸ਼ ਬਾਈਟ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇਕ ਵਾਰ ਫਿਰ ਸੁਰਖੀਆਂ ‘ਚ ਆ ਗਿਆ ਹੈ। ਅਸਲ ‘ਚ ਹਥਿਆਰਾਂ ਸਮੇਤ ਕੁੱਲ੍ਹੜ ਪੀਜ਼ਾ ਜੋੜੇ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਤੇ ਪੁਲਸ ਨੇ ਸਖਤ ਕਾਰਵਾਈ ਕਰਦੇ ਹੋਏ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ 4 ਦੇ ਇੰਚਾਰਜ ਦਾ ਕਹਿਣਾ ਹੈ ਕਿ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਹਨ।

ਦੂਜੇ ਪਾਸੇ ਇਸ ਮਾਮਲੇ ਵਿੱਚ ਕੁੱਲ੍ਹੜ ਪੀਜ਼ਾ ਕਪਲ ਨੇ ਇੱਕ ਵੀਡੀਓ ਜਾਰੀ ਕਰ ਕੇ ਕਿਹਾ ਹੈ ਕਿ ਇਹ ਬੰਦੂਕ ਇੱਕ ਖਿਡੌਣਾ ਬੰਦੂਕ ਸੀ, ਇਹ ਅਸਲ ਬੰਦੂਕ ਨਹੀਂ ਹੈ। ਇਸ ਵਿੱਚ ਕਾਨੂੰਨ ਦੀ ਕੋਈ ਉਲੰਘਣਾ ਨਹੀਂ ਹੈ, ਉਹ ਕਾਨੂੰਨ ਵਿਵਸਥਾ ਦੀ ਚੰਗੀ ਤਰ੍ਹਾਂ ਪਾਲਣਾ ਕਰ ਰਹੇ ਹਨ। ਉਸ ਦਾ ਕਹਿਣਾ ਹੈ ਕਿ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ। ਦੱਸ ਦਈਏ ਕਿ ਸੂਬੇ ‘ਚ ਬੰਦੂਕ ਕਲਚਰ ਨੂੰ ਖਤਮ ਕਰਨ ਅਤੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਭੜਕਾਊ ਭਾਸ਼ਣ ਦੇਣ ਅਤੇ ਹਥਿਆਰਾਂ ਨਾਲ ਫੋਟੋਆਂ ਅਤੇ ਵੀਡੀਓਜ਼ ਅਪਲੋਡ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਅਜਿਹਾ ਕਰਨ ਵਾਲਿਆਂ ਖਿਲਾਫ ਵੀ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਥਾਣਾ 4 ਦੇ ਐਸਐਚਓ ਮੁਕੇਸ਼ ਨੇ ਦੱਸਿਆ ਕਿ ਧਾਰਾ 188 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ, ਜਾਂਚ ਕੀਤੀ ਜਾ ਰਹੀ ਹੈ, ਆਰਮਜ਼ ਐਕਤ ਤਹਿਤ ਵੀ ਕੇਸ ਦਰਜ ਕੀਤਾ ਜਾ ਸਕਦਾ ਹੈ।