ਜਲੰਧਰ| ਇਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਵਿਅਕਤੀ ਵਲੋਂ ਇਲਜ਼ਾਮ ਲਗਾਇਆ ਗਿਆ ਕਿ ਉਹ ਜਲੰਧਰ-ਕਪੂਰਥਲਾ ਰੋਡ ਉੱਤੇ ਪੈਂਦੇ ਲੈਦਰ ਕੰਪਲੈਕਸ ਰੋਡ ‘ਤੇ ਖੜ੍ਹਾ ਸੀ ਜਿਥੇ 4 ਲੜਕੀਆਂ ਵੱਲੋਂ ਆਪਣੀ ਕਾਰ ਵਿਚ ਉਸ ਨੂੰ ਅਗਵਾ ਕਰਕੇ ਬਲਾਤਕਾਰ ਕੀਤਾ ਗਿਆ। ਪੀੜਤ ਵਿਅਕਤੀ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਲੜਕੀਆਂ ਕਾਰ ਵਿਚ ਆਈਆਂ ਅਤੇ ਉਸ ਨੂੰ ਅਗਵਾ ਕਰਕੇ ਲੈ ਗਈਆਂ, ਜਿਸ ਤੋਂ ਬਾਅਦ ਉਸ ਨੂੰ ਕੋਈ ਨਸ਼ੀਲੀ ਚੀਜ਼ ਪਿਆਈ ਤੇ ਘਟਨਾ ਨੂੰ ਅੰਜਾਮ ਦਿੱਤਾ। ਬਲਾਤਕਾਰ ਤੋਂ ਬਾਅਦ ਉਸ ਨੂੰ ਉਸੇ ਜਗ੍ਹਾ ਨੇੜੇ ਛੱਡ ਦਿੱਤਾ ਗਿਆ । ਇਸ ਤੋਂ ਬਾਅਦ ਖਬਰ ਸੋਸ਼ਲ ਮੀਡੀਆ ਵਿਚ ਅੱਗ ਵਾਂਗ ਫੈਲ ਗਈ।
ਉਧਰ ਇਸ ਮਾਮਲੇ ਵਿਚ ਜਦੋਂ ਇਲਾਕੇ ਦੇ ਲੋਕਾਂ ਨਾਲ ਗੱਲ ਕੀਤੀ ਤਾਂ ਕੈਮਰੇ ਸਾਹਮਣੇ ਨਾ ਆਉਣ ਦੀ ਸ਼ਰਤ ‘ਤੇ ਉਨ੍ਹਾਂ ਕਿਹਾ ਕਿ ਇਹ ਵਿਅਕਤੀ ਜਲੰਧਰ ਦੀ ਇਕ ਫੈਕਟਰੀ ਵਿਚ ਕੰਮ ਕਰਦਾ ਹੈ ਜੋ 2-3 ਦਿਨ ਜਦੋਂ ਕੰਮ ‘ਤੇ ਨਹੀਂ ਆਇਆ ਤਾਂ ਉਸ ਵੱਲੋਂ ਮਾਲਕਾਂ ਨੂੰ ਇਹ ਗੱਲ ਕਹੀ ਗਈ ਕਿ 4 ਲੜਕੀਆਂ ਨੇ ਉਸ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕੀਤਾ, ਜਿਸ ਕਰਕੇ ਉਹ ਕੰਮ ‘ਤੇ ਨਹੀਂ ਆ ਸਕਿਆ। ਲੋਕਾਂ ਦਾ ਕਹਿਣਾ ਹੈ ਕਿ ਇਹ ਘਟਨਾ ਮਨਘੜੰਤ ਲੱਗਦੀ ਹੈ ਕਿਉਂਕਿ ਅਜਿਹਾ ਕੁਝ ਹੋਇਆ ਹੀ ਨਹੀਂ। ਲੋਕਾਂ ਨੇ ਕਿਹਾ ਕਿ ਅਜਿਹਾ ਕੁਝ ਹੁੰਦਾ ਤਾਂ ਉਹ ਉਸ ਦੀ ਸ਼ਿਕਾਇਤ ਪੁਲਿਸ ਕੋਲ ਜ਼ਰੂਰ ਕਰਦਾ ।
ਇਸ ਪੂਰੇ ਮਾਮਲੇ ਬਾਰੇ ਜਲੰਧਰ ਦੇ ਡੀਸੀਪੀ ਜਗਮੋਹਨ ਸਿੰਘ ਨੇ ਕਿਹਾ ਕਿ ਪੁਲਿਸ ਕੋਲ ਇਸ ਤਰ੍ਹਾਂ ਦਾ ਕੋਈ ਵੀ ਮਾਮਲਾ ਨਹੀਂ ਆਇਆ ਹੈ ਅਤੇ ਨਾ ਹੀ ਕਿਸੇ ਨੇ ਇਸ ਤਰ੍ਹਾਂ ਦੀ ਕੋਈ ਸ਼ਿਕਾਇਤ ਜਲੰਧਰ ਦੇ ਕਿਸੇ ਪੁਲਿਸ ਸਟੇਸ਼ਨ ਵਿਚ ਕੀਤੀ ਹੈ । ਉਨ੍ਹਾਂ ਮੁਤਾਬਕ ਜੇ ਕੋਈ ਸ਼ਿਕਾਇਤ ਉਨ੍ਹਾਂ ਨੂੰ ਮਿਲਦੀ ਹੈ ਤਾਂ ਜ਼ਰੂਰ ਕਾਰਵਾਈ ਕੀਤੀ ਜਾਏਗੀ।