ਪੰਜਾਬ ‘ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ, ਹਾਈ ਅਲਰਟ ‘ਤੇ ਪੁਲਿਸ

0
962

ਲੁਧਿਆਣਾ | ਦੇਸ਼ ਵਿਰੋਧੀਆਂ ਵੱਲੋਂ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਦਾ ਰਹੀ ਹੈ । ਕੁਝ ਮਹੀਨੇ ਪਹਿਲਾਂ ਖੂਫੀਆ ਏਜੰਸੀਆਂ ਵੱਲੋਂ ਇਨਪੁਟਸ ਦਿੱਤੀ ਗਈ ਸੀ ਕਿ ਅੱਤਵਾਦੀ ਪੰਜਾਬ ਵਿਚ ਸਰਕਾਰੀ ਇਮਾਰਤਾਂ ਅਤੇ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾ ਸਕਦੇ ਹਨ।

ਜਾਣਕਾਰੀ ਮਿਲੀ ਹੈ ਕਿ ਕਈ ਦੇਸ਼ਧ੍ਰੋਹੀ ਲੋਕ ਥਾਣੇ ਜਾਂ ਹੋਰ ਸਰਕਾਰੀ ਇਮਾਰਤਾਂ ਉਤੇ ਹਮਲਾ ਕਰ ਸਕਦੇ ਹਨ। ਇਸ ਤੋਂ ਬਾਅਦ ਖ਼ਤਰਾ ਫਿਰ ਤੋਂ ਸ਼ੁਰੂ ਹੋ ਗਿਆ ਹੈ। ਇਸ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ। ਸੀਪੀ ਲੁਧਿਆਣਾ ਵੱਲੋਂ ਸਾਰੇ ਥਾਣਿਆਂ ਅੰਦਰ ਤੇ ਬਾਹਰ ਪ੍ਰਬੰਧ ਪੁਖ਼ਤਾ ਕਰਨ ਲਈ ਸਾਰੇ ਉੱਚ ਅਧਿਕਾਰੀਆਂ ਤੇ ਥਾਣਾ ਇੰਚਾਰਜਾਂ ਨੂੰ ਚੌਕਸ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ
ਕਿਉਂਕਿ ਅਜਿਹੇ ਥਾਣਿਆਂ ਜਾਂ ਇਮਾਰਤਾਂ ਉਤੇ ਹਮਲਾ ਕਰਕੇ ਭੱਜਣਾ ਆਸਾਨ ਹੁੰਦਾ ਹੈ। ਇਸ ਲਈ ਹਾਈਵੇ ਉਤੇ ਥਾਣਿਆਂ ਦੀ ਸੁਰੱਖਿਆ ਵਧਾਉਣ ਨੂੰ ਹਦਾਇਤ ਦਿੱਤੀ ਗਈ ਹੈ। ਪੁਲਿਸ ਵਲੋਂ ਜਾਂਚ ਮਸ਼ੀਨਾਂ ਰਾਹੀਂ ਆਉਣ-ਜਾਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।