ਜੇਲ ‘ਚ ਬੰਦ ਪੁੱਤ ਨੂੰ ਮੁਲਾਕਾਤ ਬਹਾਨੇ ਨਸ਼ਾ ਦਿੰਦਾ ਪਿਉ ਗ੍ਰਿਫਤਾਰ

0
1590

ਬਠਿੰਡਾ | ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਹਵਾਲਾਤੀ ਨਾਲ ਮੁਲਾਕਾਤ ਕਰਨ ਆਏ ਪਿਤਾ ਵੱਲੋਂ ਨਸ਼ਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪਿਤਾ ਅਤੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਬਠਿੰਡਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਬਿਆਨ ਉਤੇ ਥਾਣਾ ਕੈਂਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਹਵਾਲਾਤੀ ਜੀਵਨ ਸਿੰਘ ਨਾਲ ਉਸ ਦਾ ਪਿਤਾ ਸੁਖਦੇਵ ਸਿੰਘ ਮਹਿਰਾਜ ਮੁਲਾਕਾਤ ਕਰਨ ਆਇਆ ਸੀ।
ਤਲਾਸ਼ੀ ਦੌਰਾਨ ਉਸ ਪਾਸੋਂ ਚਿੱਟੇ ਰੰਗ ਦਾ ਪਦਾਰਥ ਬਰਾਮਦ ਹੋਇਆ ਜੋ ਨਸ਼ਾ ਸੀ। ਪੁਲਿਸ ਨੇ ਨਸ਼ੀਲਾ ਪਦਾਰਥ ਕਬਜ਼ੇ ਵਿਚ ਲੈ ਕੇ ਕਥਿਤ ਮੁਲਜ਼ਮ ਨੂੰ ਮੌਕੇ ਉਤੇ ਹੀ ਕਾਬੂ ਕਰ ਲਿਆ।