ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੇ ਬਾਡੀਗਾਰਡ ਨੇ ਵਿਆਹ ‘ਚ ਕੀਤੀ ਫਾਇਰਿੰਗ, 1 ਜ਼ਖ਼ਮੀ

0
3242

ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨ ਨੇ ਮੈਰਿਜ ਪੈਲੇਸ ‘ਚ ਗੋਲੀ ਚਲਾ ਦਿੱਤੀ। ਗਨਮੈਨ ਨਵਜੋਤ ਸਿੰਘ ਵੱਲੋਂ ਗੋਲੀ ਚਲਾਉਣ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਉਂਝ ਗੰਨਮੈਨ ਛੁੱਟੀ ਉੱਪਰ ਸੀ ਤੇ ਵਿਆਹ ਵੇਖਣ ਲਈ ਆਇਆ ਸੀ। ਪੁਲਿਸ ਮੁਤਾਬਕ ਨਵਜੋਤ ਸਿੰਘ ਨੇ ਗੋਲੀ ਕਿਸੇ ਮੰਦਭਾਵਨਾ ਨਾਲ ਨਹੀਂ ਚਲਾਈ। ਜ਼ਖਮੀ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਤੇ ਬਾਅਦ ਵਿਚ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ।

ਪੁਲਿਸ ਅਨੁਸਾਰ ਨਵਜੋਤ ਸਿੰਘ ਛੁੱਟੀ ਲੈ ਕੇ ਵਿਆਹ ਵੇਖਣ ਆਇਆ ਸੀ ਤੇ ਵਿਆਹ ਦੌਰਾਨ ਗੋਲੀ ਚੱਲ ਗਈ, ਜਿਸ ‘ਚ ਗੁਰਵਿੰਦਰ ਸਿੰਘ ਜ਼ਖ਼ਮੀ ਹੋ ਗਿਆ। ਡੀਐਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਮੈਰਿਜ ਪੈਲੇਸ ’ਚ ਬਰਾਤ ਆਈ ਹੋਈ ਸੀ। ਇਸ ਦੌਰਾਨ ਨਵਜੋਤ ਸਿੰਘ ਵੱਲੋਂ ਫ਼ਾਇਰ ਕੀਤਾ ਗਿਆ ਤੇ ਗੁਰਵਿੰਦਰ ਸਿੰਘ ਨਾਮ ਦਾ ਵਿਅਕਤੀ ਜ਼ਖਮੀ ਹੋ ਗਿਆ। ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਵਜੋਤ ਸਿੰਘ ਖ਼ਿਲਾਫ਼ ਅਣਗਹਿਲੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।