ਕੋਟਕਪੂਰਾ ਗੋਲੀਕਾਂਡ ਕੇਸ ‘ਚ SIT ਸਾਹਮਣੇ ਸੁਖਬੀਰ ਬਾਦਲ ਹੋਏ ਪੇਸ਼

0
365

ਚੰਡੀਗੜ੍ਹ | ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸਵੇਰੇ 11 ਵਜੇ ਐੱਸਆਈਟੀ ਸਾਹਮਣੇ ਪੇਸ਼ ਹੋਏ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਕੇਸ ‘ਚ ਐੱਲਕੇ ਯਾਦਵ ਦੀ SIT ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ 30 ਅਗਸਤ ਤੇ 14 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤੇ ਸਨ ਜਿਨ੍ਹਾਂ ਨੂੰ ਸੁਖਬੀਰ ਬਾਦਲ ਨੇ ਰਿਸੀਵ ਨਹੀਂ ਕੀਤਾ ਸੀ ਤੇ ਉਸ ਵੇਲੇ ਉਨ੍ਹਾਂ ਨੇ ਦੇਸ਼ ਤੋਂ ਬਾਹਰ ਹੋਣ ਦਾ ਹਵਾਲਾ ਦਿੱਤਾ ਸੀ। ਸਾਲ 2015 ‘ਚ ਜਦੋਂ ਕੋਟਕਪੂਰਾ ਗੋਲੀਕਾਂਡ ਹੋਇਆ ਸੀ, ਉਦੋਂ ਸੁਖਬੀਰ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਤੇ ਗ੍ਰਹਿ ਵਿਭਾਗ ਉਨ੍ਹਾਂ ਕੋਲ ਹੀ ਸੀ, ਜਿਸ ਦੇ ਸਬੰਧ ਵਿਚ ਇਹ ਸਭ ਕੁਝ ਹੋ ਰਿਹਾ ਹੈ।