ਸੈਂਟਰ ਸਰਕਾਰ ਨੇ ਮਜ਼ਦੂਰਾਂ ਲਈ ਲਿਆਂਦੀ ਨਵੀਂ ਸਕੀਮ, ਇੰਝ ਹਰ ਮਹੀਨੇ ਮਿਲਣਗੇ 3 ਹਜ਼ਾਰ

0
343

ਨਵੀਂ ਦਿੱਲੀ| ਕੇਂਦਰ ਸਰਕਾਰ ਵੱਲੋਂ ਗਰੀਬਾਂ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਸਕੀਮਾਂ ਵਿਚ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਰਾਸ਼ਨ ਤੇ ਕਿਸਾਨਾਂ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਕਿਸਾਨਾਂ ਨੂੰ ਆਰਥਿਕ ਸਹਾਇਤਾ ਵੀ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮਜ਼ਦੂਰਾਂ ਲਈ ਇਕ ਸਕੀਮ ਚਲਾਈ ਜਾ ਰਹੀ ਹੈ। ਇਸ ਵਿਚ ਲੋਕਾਂ ਨੂੰ ਕਾਫੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਦੱਸ ਦਈਏ ਕਿ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਪੈਨਸ਼ਨ ਯੋਜਨਾ ਚਲਾਈ ਜਾ ਰਹੀ ਹੈ, ਜਿਸ ਵਿਚ ਹਰ ਮਹੀਨੇ 3 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ। ਕਿਰਤ ਮੰਤਰਾਲੇ ਤਰਫੋਂ ਟਵੀਟ ਕਰਕੇ ਕਿਹਾ ਗਿਆ ਹੈ, ਇਸ ਯੋਜਨਾ ਤਹਿਤ ਅਸੰਗਠਿਤ ਖੇਤਰ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਸਰਕਾਰ ਦੁਆਰਾ ਹਰ ਮਹੀਨੇ 3000 ਰੁਪਏ ਤੱਕ ਦੀ ਪੈਨਸ਼ਨ ਦਿੱਤੀ ਜਾਂਦੀ ਹੈ, ਇਸ ਲਈ ਅੱਜ ਹੀ ਸਰਕਾਰੀ ਸਕੀਮ PM- SYM ਨਾਲ ਜੁੜੋ। ਬਜਟ ਤੋਂ ਪਹਿਲਾਂ ਕਿਰਤ ਮੰਤਰਾਲੇ ਵੱਲੋਂ ਇਕ ਟਵੀਟ ਕਰਕੇ ਮਜ਼ਦੂਰਾਂ ਲਈ ਚਲਾਈ ਜਾ ਰਹੀ ਪੈਨਸ਼ਨ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ ਹੈ।