ਹੁਸ਼ਿਆਰਪੁਰ . ਅੱਜ ਪੰਜਾਬ ਵਿਚ ਕੋਈ ਵੀ ਕੋਰੋਨਾ ਤੋਂ ਪੀੜਤ ਮਰੀਜ਼ ਦਾ ਮਾਮਲਾ ਸਾਹਮਣੇ ਨਹੀਂ ਆਇਆ। ਇਸ ਦੌਰਾਨ ਵੱਖ-ਵੱਖ ਜਿਲ੍ਹਿਆਂ ਦੇ ਡੀਸੀ ਲੋਕਾਂ ਦੀ ਲੋੜਦੀਆਂ ਸਹੂਲਤਾਂ ਨੂੰ ਦੇਖ ਹੋਏ ਉਹਨਾਂ ਨੂੰ ਰਾਹਤ ਦੇ ਰਹੇ ਨੇ ਇਸ ਤਹਿਤ ਹੁਸ਼ਿਆਰਪੁਰ ਦੇ ਡੀਸੀ ਅਪਨੀਤ ਰਿਆਤ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ ਹੈ।
ਹੁਸ਼ਿਆਰਪੁਰ ਵਿਚ ਸਵੇਰੇ 5 ਵਜੇ ਤੋਂ ਲੈ ਕੇ 8 ਵਜੇ ਤਕ ਦਵਾਈ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਇਸ ਦੇ ਨਾਲ ਹੀ ਕਰਿਆਨੇ ਦੀਆਂ ਦੁਕਾਨਾਂ ਵੀ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤਕ ਖੋਲ੍ਹਣ ਦੀ ਛੂਟ ਦਿੱਤੀ ਹੈ। ਡੀਸੀ ਨੇ ਕਿਸਾਨਾਂ ਦੀ ਸਮੱਸਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਆਲੂ ਦੀ ਫਸਲ ਨੂੰ ਸਟੋਰ ਕਰਨ ਲਈ ਕੋਲਡ ਸਟੋਰ 10 ਅਪ੍ਰੈਲ ਤਕ ਖੁੱਲ੍ਹੇ ਰੱਖਣ ਦੀ ਰਾਹਤ ਦਿੱਤੀ ਹੈ। ਡੀਸੀ ਨੇ ਲੋਕਾਂ ਨੂੰ ਪੈਸੇ ਦੀ ਸਮੱਸਿਆ ਨਾ ਆਵੇ ਇਸ ਕਰਕੇ ਸਵੇਰੇ 4 ਤੋਂ 8 ਵਜੇ ਤਕ ਏਟੀਐੱਮ ਖੁੱਲ੍ਹਣ ਰੱਖਣ ਦੀ ਇਜਾਜ਼ਤ ਦਿੱਤੀ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।














































