ਜਲੰਧਰ | ਅੱਜ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਜਸਕਰਨ ਸਿੰਘ ਜੋਸਨ ਪਿਛਲੇ ਕੁਝ ਦਿਨਾਂ ਤੋਂ ਕੈਲਗਰੀ ਸ਼ਹਿਰ ਤੋਂ ਲਾਪਤਾ ਸੀ, ਜਿਸ ਦੀ ਸੂਚਨਾ ਕੈਨੇਡਾ ਪੁਲਿਸ ਨੂੰ ਦਿੱਤੀ ਗਈ।ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ਾਂ ਦੀ ਧਰਤੀ ’ਤੇ ਸੁਨਹਿਰੇ ਭਵਿੱਖ ਦੀ ਆਸ ਨਾਲ ਜਾਂਦੇ ਹਨ।
ਅਨੇਕਾਂ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ (22) ਵਾਸੀ ਲੋਹੀਆਂ ਖ਼ਾਸ (ਜਲੰਧਰ) ਵਜੋਂ ਹੋਈ ਹੈ। ਅੱਜ ਸਵੇਰੇ ਉਸ ਦੀ ਲਾਸ਼ ਇਕ ਗੱਡੀ ਵਿਚੋਂ ਮਿਲੀ। ਜਸਕਰਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ ‘ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ ਨਾਲ ਜ਼ਰੂਰ ਜੁੜੋ। Whatsapp : Telegram )