ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ ਮੰਗਲਵਾਰ ਨੂੰ ਮੈਸੂਰ ਵਿੱਚ ਇੱਕ ਕਾਰ ਹਾਦਸੇ ਵਿੱਚ ਜ਼ਖਮੀ ਹੋ ਗਏ। ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਂਦੀਪੁਰ ਜਾ ਰਹੇ ਸੀ।
ਜਿਸ ਮਰਸਡੀਜ਼ ਕਾਰ ਵਿਚ ਉਹ ਸਵਾਰ ਸਨ, ਉਹ ਡਿਵਾਈਡਰ ਨਾਲ ਟਕਰਾ ਗਈ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਪੁੱਤਰ, ਨੂੰਹ ਅਤੇ ਪੋਤਾ ਵੀ ਸਨ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਪੋਤੇ ਦੀ ਲੱਤ ਟੁੱਟ ਗਈ ਹੈ। ਬਾਕੀ ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਾਰਿਆਂ ਨੂੰ ਇਲਾਜ ਲਈ ਮੈਸੂਰ ਦੇ ਜੇਪੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।