ਪੰਜਾਬ | ਹਰਿਆਣਾ ਤੇ ਪੰਜਾਬ ਦੇ ਲੋਕਾਂ ਨੂੰ ਕੜਾਕੇ ਦੀ ਸਰਦੀ ਤੋਂ ਕੁਝ ਰਾਹਤ ਮਿਲੀ ਹੈ। ਦਿਨ ਦੇ ਤਾਪਮਾਨ ‘ਚ 4 ਡਿਗਰੀ ਦਾ ਵਾਧਾ ਹੈ। 1 ਜਨਵਰੀ ਤੋਂ ਪੰਜਾਬ ‘ਚ ਫਿਰ ਤੋਂ ਕੜਾਕੇ ਦੀ ਸਰਦੀ ਪੈਣ ਜਾ ਰਹੀ ਹੈ। ਆਈ.ਐਮ.ਡੀ. ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਵੈਸਟਰਨ ਡਿਸਟਰਬੈਂਸ ਦਾ ਅਸਰ 29 ਦਸੰਬਰ ਨੂੰ ਦੇਖਣ ਨੂੰ ਮਿਲਣ ਵਾਲਾ ਹੈ।
ਇਸ ਕਰਕੇ ਪਠਾਨਕੋਟ ਤੇ ਗੁਰਦਾਸਪੁਰ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ‘ਚ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਜ਼ਿਲਿਆਂ ‘ਚ ਮੌਸਮ ਖੁਸ਼ਕ ਰਹੇਗਾ । 31 ਦਸੰਬਰ ਅਤੇ 1 ਜਨਵਰੀ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਹੋਵੇਗੀ। ਇਸ ਲਈ ਮੌਸਮ ਵਿਭਾਗ ਨੇ ਚਿਤਾਵਨੀ ਵੀ ਜਾਰੀ ਕੀਤੀ ਹੈ।