ਚੰਡੀਗੜ੍ਹ ‘ਚ 20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

0
430

ਚੰਡੀਗੜ੍ਹ | ਮੌਲੀ ਜਾਗਰਣ ਕਾਲੋਨੀ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਘਟਨਾ ਬੀਤੀ ਰਾਤ ਵਾਪਰੀ। ਜਾਣਕਾਰੀ ਅਨੁਸਾਰ ਇਲਾਕੇ ਦੇ ਕੁਝ ਨਸ਼ੇੜੀਆਂ ਨੇ ਰੰਜਿਸ਼ ਦੌਰਾਨ ਨੌਜਵਾਨ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਨੌਜਵਾਨ ਦੇ ਭਰਾ ਦੇ ਵੀ ਸੱਟਾਂ ਲੱਗੀਆਂ ਹਨ। ਘਟਨਾ ਦੌਰਾਨ ਉਹ ਉਸ ਦੇ ਨਾਲ ਸੀ।

ਮ੍ਰਿਤਕ ਦੀ ਉਮਰ ਕਰੀਬ 20 ਸਾਲ ਦੱਸੀ ਗਈ ਹੈ। ਮ੍ਰਿਤਕ ਆਪਣੇ ਪਰਿਵਾਰ ਸਮੇਤ ਕਾਲੋਨੀ ਵਿੱਚ ਰਹਿ ਰਿਹਾ ਸੀ। ਉਸ ਦਾ ਇੱਕ ਭਰਾ ਵੀ ਹੈ। ਪਤਾ ਲੱਗਾ ਹੈ ਕਿ ਉਹ ਭੇਲਪੁਰੀ ਵਿੱਚ ਰੇਹੜੀ-ਫੜ੍ਹੀ ਚਲਾ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਥਾਣਾ ਮੌਲੀ ਜਾਗਰਣ ਪੁਲਿਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਲਾਕਾ ਨਿਵਾਸੀ ਅਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਨਿਲ ਕੁਮਾਰ ਦੂਬੇ ਨੇ ਕਿਹਾ ਕਿ ਮੌਲੀ ਜਾਗਰਣ ਵਿੱਚ ਗੁੰਡਾਗਰਦੀ ਲਗਾਤਾਰ ਵੱਧ ਰਹੀ ਹੈ। ਪੁਲਿਸ ਦੀ ਢਿੱਲਮੱਠ ਕਾਰਨ ਇਲਾਕੇ ’ਚ ਲਗਾਤਾਰ ਅਪਰਾਧ ਵਧਦਾ ਜਾ ਰਿਹਾ ਹੈ। ਇੱਥੇ ਕਾਨੂੰਨ ਵਿਵਸਥਾ ਵੀ ਵਿਗੜ ਰਹੀ ਹੈ। ਪੁਲਿਸ ‘ਤੇ ਅਪਰਾਧੀਆਂ ਨੂੰ ਬਚਾਉਣ ਦੇ ਦੋਸ਼ ਵੀ ਲੱਗੇ ਹਨ।