ਪੰਜਾਬ ‘ਚ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ : ਜੌੜਾਮਾਜਰਾ

0
377

ਚੰਡੀਗੜ੍ਹ।  ਪੰਜਾਬ ਦੀਆਂ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਡਾਕਟਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਅਚਨਚੇਤ ਨਿਰੀਖਣ ਮੁਹਿੰਮ ਸ਼ੁਰੂ ਕੀਤੀ।

ਆਪਣੀ ਕਿਸਮ ਦੇ ਅਜਿਹੇ ਪਹਿਲੇ ਦੌਰੇ ਮੌਕੇ ਉਨ੍ਹਾਂ ਨੇ ਮੋਹਾਲੀ ਵਿਖੇ ਲਿਵਰ ਸਰਜਰੀ ਲਈ ਜਲਦ ਕਾਰਜਸ਼ੀਲ ਹੋਣ ਵਾਲੇ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ ਦੇ ਕੰਮਾਂ ਦਾ ਨਿਰੀਖਣ ਕੀਤਾ। ਜਿਥੇ ਉਨ੍ਹਾਂ ਨੇ ਪਹਿਲ ਦੇ ਆਧਾਰ ‘ਤੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ 50 ਬਿਸਤਰਿਆਂ ਵਾਲੇ ਇਸ ਸੁਪਰ-ਸਪੈਸ਼ਲਿਟੀ ਹਸਪਤਾਲ ਨੂੰ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਜੋ ਨਾ ਕੇਵਲ ਜਿਗਰ ਅਤੇ ਬਿਲੀਰੀ ਰੋਗਾਂ ਦੇ ਨਿਦਾਨ ਅਤੇ ਪ੍ਰਬੰਧਨ ਲਈ ਸੈਂਟਰ ਆਫ ਅਕਸੀਲੈਂਸ ਸਾਬਿਤ ਹੋਵੇਗਾ ਸਗੋਂ ਹੈਪੇਟੋ-ਬਿਲਰੀ ਵਿਗਿਆਨ ਦੇ ਖੇਤਰ ਵਿੱਚ ਉੱਨਤ ਸਿਖਲਾਈ ਅਤੇ ਖੋਜ ਪ੍ਰਦਾਨ ਕਰੇਗਾ।