CM ਮਾਨ ਨੇ ਠੰਡ ਦੇ ਮੱਦੇਨਜ਼ਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ 14 ਜਨਵਰੀ ਤਕ ਕੀਤੀਆਂ ਛੁੱਟੀਆਂ – ਮੰਤਰੀ ਡਾ. ਬਲਜੀਤ ਕੌਰ

0
7658

ਚੰਡੀਗੜ੍ਹ | CM ਮਾਨ ਨੇ ਸੂਬੇ ‘ਚ ਕੜਾਕੇ ਦੀ ਠੰਡ ਕਾਰਨ ਆਂਗਣਵਾੜੀ ਸੈਂਟਰਾਂ ਵਿਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

ਆਂਗਣਵਾੜੀ ਵਰਕਰਾਂ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇਗਾ। ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ/ ਹੈਲਪਰਾਂ ਪਹਿਲਾਂ ਦੀ ਤਰ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਆਪਣੀ ਡਿਊਟੀ ਨਿਭਾਉਣਗੀਆਂ।