ਲੜਕੀ ਨੂੰ ਮਾਰ ਕੇ ਖੁਦ ਨੂੰ ਗੋਲੀ ਮਾਰਨ ਵਾਲੇ ਨੌਜਵਾਨ ਨੇ ਤੋੜਿਆ ਦਮ

0
19824

ਹੁਸ਼ਿਆਰਪੁਰ | ਇਥੋਂ ਦੇ ਪਿੰਡ ਪੁਰਹਿਰਾ ਵਿਖੇ ਇੱਕ ਨੌਜਵਾਨ ਵੱਲੋਂ ਇਕ 28 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਨੌਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਸੀ ਜਿਸਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ ਪਿੰਡ ਪੁਰਹਿਰਾ ਵਿੱਖੇ ਇੱਕ ਨੌਜਵਾਨ ਵੱਲੋਂ ਇੱਕ 28 ਸਾਲਾਂ ਲੜਕੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਨੂੰ ਅੰਜਾਮ ਤੋਂ ਬਾਅਦ ਉਕਤ ਨੌਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਸੀ। ਜਿਸਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਜ਼ਖਮੀ ਹਾਲਤ ’ਚ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿਸ ਦੀ ਰਾਤ ਦੇ ਕਰੀਬ 1 ਵਜੇ ਮੌਤ ਹੋ ਗਈ। ਉਕਤ ਨੌਜਵਾਨ ਦੀ ਪਛਾਣ ਮਨਪ੍ਰੀਤ ਮਨੀ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਦਾ ਡਰਾਈਵਰ ਦੱਸਿਆ ਜਾ ਰਿਹਾ ਹੈ।

ਦੱਸ ਦਈਏ ਕਿ ਮਨਪ੍ਰੀਤ ਮਨੀ ਨੇ ਗੋਲੀ ਕੁੜੀ ਦੇ ਸਿਰ ਵਿੱਚ ਮਾਰੀ ਸੀ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਮੁਲਜ਼ਮ ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸਿਸ਼ ਕੀਤੀ ਸੀ ਪਰ ਉਸ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਸੀ ਜਿੱਥੇ ਹੁਣ ਉਸਦੀ ਵੀ ਮੌਤ ਹੋ ਗਈ ਚੁੱਕੀ ਹੈ।

ਉੱਥੇ ਹੀ ਦੂਜੇ ਪਾਸੇ ਮਾਮਲੇ ਸਬੰਧੀ ਪੁਲਿਸ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਬਿਆਨ ਸਾਹਮਣੇ ਆਇਆ ਹੈ। ਹਾਲਾਂਕਿ ਇਸ ਵਾਰਦਾਤ ਵਿੱਚ ਕਈ ਪਹਿਲੂ ਹਨ, ਜਿਨ੍ਹਾਂ ਦਾ ਖੁਲਾਸਾ ਹੋਣਾ ਅਜੇ ਬਾਕੀ ਹੈ। ਫਿਲਹਾਲ ਮਾਮਲੇ ਸਬੰਧੀ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿੱਚ ਨੌਜਵਾਨ ਪੈਦਲ ਘਰ ਵੱਲ ਜਾਂਦਾ ਹੋਇਆ ਦੇਖਿਆ ਜਾ ਰਿਹਾ ਹੈ।