ਲੁਧਿਆਣਾ | ਪਿੰਡ ਮੁੰਡੀਆ ਕਲਾਂ ਰਹਿਣ ਵਾਲੇ ਪਰਿਵਾਰ ਦੀ ਨਾਬਾਲਿਗ ਲੜਕੀ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਈ। ਲਾਪਤਾ ਹੋਈ ਨਬਾਲਿਗ ਲੜਕੀ ਸਰਕਾਰੀ ਸਕੂਲ ਦੀ ਵਿਦਿਆਰਥਣ ਸੀ। ਉਕਤ ਮਾਮਲੇ ਵਿਚ ਥਾਣਾ ਜਮਾਲਪੁਰ ਪੁਲਿਸ ਨੇ ਲਾਪਤਾ ਹੋਈ ਲੜਕੀ ਦੇ ਪਿਤਾ ਦੇ ਬਿਆਨਾਂ ਉਪਰ ਪਰਚਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਕੋਲ ਬਿਆਨ ਦਰਜ ਕਰਵਾਉਂਦੇ ਹੋਏ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਕਰੀਬ 17 ਸਾਲ ਦੀ ਨਾਬਾਲਿਗ ਬੇਟੀ ਰੋਜ਼ ਦੀ ਤਰ੍ਹਾਂ ਪੜ੍ਹਨ ਲਈ ਸਰਕਾਰੀ ਸਕੂਲ ਮੁੰਡੀਆਂ ਕਲਾਂ ਗਈ ਸੀ। ਸਕੂਲ ਛੁੱਟੀ ਹੋਣ ਦੇ ਬਾਵਜੂਦ ਉਸ ਦੀ ਬੇਟੀ ਘਰ ਨਾ ਪੁੱਜੀ ਤਾਂ ਉਨ੍ਹਾਂ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ।
ਕਾਫੀ ਭੱਜਦੌੜ ਦੇ ਬਾਵਜੂਦ ਲੜਕੀ ਬਾਰੇ ਕੋਈ ਜਾਣਕਾਰੀ ਨਾ ਮਿਲੀ ਤਾਂ ਉਨ੍ਹਾਂ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਮੁੱਦਈ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਉਸ ਦੀ ਨਾਬਾਲਿਗ ਬੇਟੀ ਨੂੰ ਕਿਸੇ ਨਿੱਜੀ ਸਵਾਰਥ ਲਈ ਲੁਕਾ ਕੇ ਰੱਖਿਆ ਹੋਇਆ ਹੈ।