ਸਿੱਖ ਫ਼ੌਜੀਆਂ ਨੂੰ ਹੈਲਮੇਟ ਪਵਾਉਣ ਦਾ ਹੁਕਮ ਕੇਂਦਰ ਦੀ ਸਿੱਖੀ ਸਰੂਪ ਨੂੰ ਖ਼ਤਮ ਕਰਨ ਦੀ ਕੋਸ਼ਿਸ਼ : SGPC ਪ੍ਰਧਾਨ ਧਾਮੀ

0
1337


ਸ੍ਰੀ ਮੁਕਤਸਰ ਸਾਹਿਬ |
ਸਿੱਖ ਫ਼ੌਜੀਆਂ ਨੂੰ ਹੈਲਮੇਟ ਪਾਉਣ ਦਾ ਹੁਕਮ ਬੇਹੱਦ ਨਿੰਦਣਯੋਗ ਹੈ। ਕੇਂਦਰ ਸਰਕਾਰ ਸਿੱਖੀ ਸਰੂਪ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਪ੍ਰਗਟਾਵਾ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੇਲਾ ਮਾਘੀ ’ਤੇ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਕੇਂਦਰ ਸਰਕਾਰ ਵੱਲੋਂ ਸਿੱਖ ਫ਼ੌਜੀਆਂ ਨੂੰ ਹੈਲਮਟ ਪਾਉਣ ਦੇ ਹੁਕਮਾਂ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਦਸਤਾਰ ਹੀ ਸਿੱਖਾਂ ਦਾ ਮਾਣ ਤੇ ਪਛਾਣ ਹੈ। ਇਹ ਫ਼ੈਸਲਾ ਜਾਰੀ ਕਰਕੇ ਕੇਂਦਰ ਸਿੱਖਾਂ ਦੀ ਇਸ ਪਵਿੱਤਰ ਦਿੱਖ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜੋ ਕਿ ਨਿੰਦਣਯੋਗ ਹੈ।

ਧਾਮੀ ਨੇ ਕਿਹਾ ਕਿ ਸਮਾਜ ’ਚ ਜਾਤ-ਪਾਤ ਅਤੇ ਊਚ-ਨੀਚ ਦਾ ਫ਼ਰਕ ਖ਼ਤਮ ਹੋਣਾ ਚਾਹੀਦਾ ਹੈ। ਗੁਰੂ ਜੀ ਨੇ ਜਾਤ-ਪਾਤ ਦਾ ਫ਼ਰਕ ਖ਼ਤਮ ਕਰ ਦਿੱਤਾ ਸੀ ਪਰ ਅੱਜ ਦੇ ਦੌਰ ’ਚ ਇਨ੍ਹਾਂ ਬੁਰਾਈਆਂ ਨੇ ਮੁੜ ਜਨਮ ਲੈ ਲਿਆ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਅਤੇ ਹੋਰ ਸਟਾਫ ਵੀ ਹਾਜ਼ਰ ਸੀ।