ਖੰਨਾ ਪੁਲਿਸ ਨੇ ਅੰਤਰਰਾਸ਼ਟਰੀ ਗੈਂਗ ਦਾ ਕੀਤਾ ਪਰਦਾਫਾਸ਼, ਔਰਤ ਸਮੇਤ 13 ਬਦਮਾਸ਼ ਕੀਤੇ ਗ੍ਰਿਫਤਾਰ, 5 ਪਿਸਤੌਲ ਤੇ 52 ਕਾਰਤੂਸ ਬਰਾਮਦ

0
1053

ਲੁਧਿਆਣਾ | ਖੰਨਾ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਗੈਂਗ ਦਾ ਪਰਦਾਫਾਸ਼ ਕੀਤਾ ਹੈ ਜੋ ਵਿਦੇਸ਼ ਵਿੱਚ ਬੈਠੇ ਗੈਂਗਸਟਰ ਅੰਮ੍ਰਿਤ ਬੱਲ ਦੇ ਇਸ਼ਾਰੇ ‘ਤੇ ਪੰਜਾਬ ਅਤੇ ਹਰਿਆਣਾ ਵਿੱਚ ਫਿਰੌਤੀ ਅਤੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਗੈਂਗਸਟਰ ਅੰਮ੍ਰਿਤ ਬੱਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ। ਪੁਲਿਸ ਨੇ ਗਿਰੋਹ ਦੀ ਮਹਿਲਾ ਸਮੇਤ 13 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਕੋਲੋਂ ਪੰਜ ਪਿਸਤੌਲ ਅਤੇ 53 ਕਾਰਤੂਸ ਬਰਾਮਦ ਹੋਏ ਹਨ।

ਸਾਰਿਆਂ ਦਾ ਸਬੰਧ ਬੱਬਰ ਖਾਲਸਾ ਨਾਲ ਦੱਸਿਆ ਜਾ ਰਿਹਾ ਪੁਲੀਸ ਨੇ ਇਸ ਮਾਮਲੇ ਵਿੱਚ ਕੁੱਲ 18 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ਵਿੱਚ ਅੰਮ੍ਰਿਤ ਬੱਲ ਜੋ ਇਸ ਵੇਲੇ ਅਮਰੀਕਾ ਵਿੱਚ ਹੈ, ਜੱਗੂ ਭਗਵਾਨਪੁਰੀਆ, ਪ੍ਰਗਟ ਸਿੰਘ ਜੋ ਇਸ ਸਮੇਂ ਇੰਗਲੈਂਡ ਵਿੱਚ ਹੈ, ਜੈਕ ਅਤੇ ਪ੍ਰਮੋਦ ਜੋ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

ਇਹ ਜਾਣਕਾਰੀ ਖੰਨਾ ‘ਚ ਲੁਧਿਆਣਾ ਰੇਂਜ ਦੇ ਆਈਜੀ ਕੌਸਤੁਬ ਸ਼ਰਮਾ, ਐਸ.ਐਸ.ਪੀ ਦਮੀਆ ਹਰੀਸ਼ ਕੁਮਾਰ ਓਮਪ੍ਰਕਾਸ਼ ਨੇਦਿੱਤੀ। ਉਹਨਾਂ ਦੱਸਿਆ ਕਿ ਵਿਦੇਸ਼ ‘ਚ ਬੈਠੇ ਗੈਂਗਸਟਰ ਅੰਮ੍ਰਿਤ ਬੱਲ ਨੇ ਗੈਂਗਸਟਰ ਗੋਲਡੀ ਬਰਾੜ ਦੀ ਤਰਜ਼ ‘ਤੇ ਵਿਦੇਸ਼ਾਂ ‘ਚ ਬੈਠੇ ਗੈਂਗ ਦਾ ਗਠਨ ਕੀਤਾ ਸੀ, ਜਿਸ ‘ਚ ਜਿਸ ਵਿੱਚ 17 ਤੋਂ 18 ਸਾਲ ਦੇ ਨੌਜਵਾਨਾਂ ਨੂੰ ਸ਼ਾਮਲ ਕਰਕੇ ਫਿਰੌਤੀ ਅਤੇ ਟਾਰਗੇਟ ਕਿਲਿੰਗ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਣਾ ਸੀ। ਪਰ ਪੁਲਿਸ ਨੇ ਘਟਨਾ ਤੋਂ ਪਹਿਲਾਂ ਹੀ ਇਸ ਗਿਰੋਹ ਦਾ ਪਰਦਾਫਾਸ਼ ਕਰ ਦਿੱਤਾ।

ਪੁਲਿਸ ਜਾਂਚ ਕਰ ਰਹੀ ਹੈ, ਜਲਦ ਹੀ ਅਹਿਮ ਖੁਲਾਸੇ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਗਰੋਹ ਵਿੱਚ ਪੰਜਾਬ ਪੁਲਿਸ ਦਾ ਇੱਕ ਜਵਾਨ, ਇੱਕ ਸਿਪਾਹੀ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਤਿੰਨ ਵੱਡੇ ਸਿਆਸਤਦਾਨ ਅਤੇ ਕਾਰੋਬਾਰੀ ਇਸ ਗਰੋਹ ਦੇ ਨਿਸ਼ਾਨੇ ‘ਤੇ ਸਨ। ਬਦਮਾਸ਼ ਹਰਸਿਮਰਤ ਸਿੰਘ ਸਿੰਮਾ ਵਿਦੇਸ਼ ‘ਚ ਬੈਠੇ ਗੈਂਗਸਟਰ ਅੰਮ੍ਰਿਤ ਬੱਲ ਦੇ ਇਸ਼ਾਰੇ ‘ਤੇ ਪੰਜਾਬ ‘ਚ ਕੰਮ ਦੇਖ ਰਿਹਾ ਸੀ। ਉਹ ਬਦਮਾਸ਼ਾਂ ਨੂੰ ਗੈਂਗ ‘ਚ ਸ਼ਾਮਲ ਕਰਦਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਫਿਰੌਤੀ ਅਤੇ ਟਾਰਗੇਟ ਕਿਲਿੰਗ ਲਈ ਪੰਜਾਬ ਅਤੇ ਹਰਿਆਣਾ ਭੇਜਿਆ ਜਾਂਦਾ ਸੀ।