ਹਿਮਾਚਲ ‘ਚ ਹੋ ਰਹੀ ਬਰਫ਼ਬਾਰੀ, ਦੁਬਾਰਾ ਪੰਜਾਬ ‘ਚ ਬਾਰਿਸ਼ ਨਾਲ ਵੱਧ ਜਾਵੇਗੀ ਠੰਡ

0
270

ਚੰਡੀਗੜ੍ਹ | ਪਹਾੜਾਂ ‘ਤੇ ਬਰਫ਼ਬਾਰੀ ਸ਼ੁਰੂ ਹੋਣ ਕਾਰਨ ਸੈਲਾਨੀ ਵੱਡੀ ਗਿਣਤੀ ‘ਚ ਪਹੁੰਚ ਰਹੇ ਹਨ। ਮੌਸਮ ਵਿਭਾਗ ਮੁਤਾਬਕ 26 ਜਨਵਰੀ ਤੋਂ ਪਹਿਲਾਂ ਮੈਦਾਨੀ ਇਲਾਕਿਆਂ ਵਿਚ ਮੀਂਹ ਪੈ ਸਕਦਾ ਹੈ। ਪਹਾੜਾਂ ਦੀ ਰਾਣੀ ਸ਼ਿਮਲਾ ਸਮੇਤ ਕੁਫਰੀ, ਫਾਗੂ, ਨਰਕੰਡਾ, ਚੋਪਾਲ ‘ਚ ਬਰਫ਼ਬਾਰੀ ਜਾਰੀ ਹੈ ਤੇ ਵੱਡੀ ਗਿਣਤੀ ‘ਚ ਸੈਲਾਨੀ ਇਥੇ ਪਹੁੰਚ ਰਹੇ ਹਨ। ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਦਾ ਰੂਪ ਬਦਲ ਗਿਆ ਹੈ ।

23 ਅਤੇ 24 ਜਨਵਰੀ ਨੂੰ ਪੱਛਮੀ ਹਿਮਾਲਿਆ ਖੇਤਰ ਵਿਚ ਵੀ ਗੜੇ ਪੈਣ ਦੀ ਸੰਭਾਵਨਾ ਹੈ ਤੇ 23 ਤੋਂ 26 ਜਨਵਰੀ ਤਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ, ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿਚ ਮੀਂਹ ਪੈ ਸਕਦਾ ਹੈ। ਬਰਫਬਾਰੀ ਤੋਂ ਬਾਅਦ ਇਕ ਵਾਰ ਫਿਰ ਤੋਂ ਸੀਤ ਲਹਿਰ ਚੱਲ ਸਕਦੀ ਹੈ।

ਬਰਫ਼ਬਾਰੀ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਸ਼ਿਮਲਾ ‘ਚ ਪਿਛਲੇ 18-20 ਘੰਟਿਆਂ ਤੋਂ ਬਰਫਬਾਰੀ ਤੇ ਬਾਰਿਸ਼ ਹੋ ਰਹੀ ਹੈ ਅਤੇ ਨੈਸ਼ਨਲ ਹਾਈਵੇ-2 ਬੰਦ ਹੈ। ਦੂਜੇ ਪਾਸੇ ਰਾਜਧਾਨੀ ਵਿਚ 21 ਜਨਵਰੀ ਨੂੰ ਘੱਟੋ-ਘੱਟ ਤਾਪਮਾਨ 10 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਰਹਿਣ ਦਾ ਅਨੁਮਾਨ ਹੈ।