ਫਰਜ਼ੀ ਤਰੀਕੇ ਨਾਲ ਆਟਾ-ਦਾਲ ਲੈਣ ਵਾਲਿਆਂ ‘ਤੇ ਕੱਲ ਹੋ ਸਕਦੈ ਵੱਡਾ ਐਕਸ਼ਨ, ਵਿਭਾਗ ਨੇ ਸੱਦੀ ਮੀਟਿੰਗ

0
16065

ਚੰਡੀਗੜ੍ਹ | ਮੁਫਤ ਆਟਾ-ਦਾਲ ਸਕੀਮ ਪਿੱਛੇ ਅਮੀਰ ਲੋਕ ਵੀ ਕਮਲੇ ਹੋਏ ਪਏ ਹਨ, ਜਿਨ੍ਹਾਂ ਦੇ ਵੱਡੇ ਕਾਰੋਬਾਰ ਹਨ, ਉਹ ਵੀ ਸਕੀਮ ਦਾ ਲਾਭ ਲੈ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਰਸੂਖਦਾਰ ਸਮਾਰਟ ਕਾਰਡ ਬਣਵਾਉਣ ਵਿਚ ਸੂਬੇ ਵਿਚ ਸਭ ਤੋਂ ਮੋਹਰੀ ਕਤਾਰ ਵਿਚ ਹਨ। 70 ਹਜ਼ਾਰ ਲਾਭਪਾਤਰੀ ਅਯੋਗ ਕਰਾਰ ਹੋ ਚੁੱਕੇ ਹਨ। ਪਿਛਲੇ ਸਾਲ ਮਾਨ ਸਰਕਾਰ ਨੇ ਹੁਕਮ ਦਿੱਤਾ ਸੀ ਕਿ ਕਿਹੜੇ-ਕਿਹੜੇ ਲੋਕ ਰਾਸ਼ਨ ਲੈ ਰਹੇ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾਵੇ। ਇਹ ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲਾ ਰਹੇ ਹਨ। 31 ਜਨਵਰੀ ਨੂੰ ਸਕੀਮ ਦਾ ਫਾਇਦਾ ਲੈਣ ਵਾਲਿਆਂ ਦੀਆਂ ਫਾਈਲਾਂ ਜਮ੍ਹਾ ਕਰਵਾਉਣੀਆਂ ਸਨ, ਜਿਸ ਤੋਂ ਅੱਜ ਵੱਡਾ ਖੁਲਾਸਾ ਹੋਇਆ ਹੈ।

ਇਸ ਪੜਤਾਲ ਵਿਚ ਕਰੀਬ 70 ਹਜ਼ਾਰ ਲਾਭਪਾਤਰੀ ਅਯੋਗ ਪਾਏ ਗਏ ਅਤੇ ਇਨ੍ਹਾਂ ਲਾਭਪਾਤਰੀਆਂ ਵਿਚੋਂ ਜ਼ਿਆਦਾਤਰ ਰਸੂਖਦਾਰ ਹਨ। ਇਸ ਤੋਂ ਸਾਫ ਹੁੰਦਾ ਹੈ ਕਿ ਆਟਾ-ਦਾਲ ਸਕੀਮ ਦਾ ਲਾਭ ਉਨ੍ਹਾਂ ਲੋਕਾਂ ਨੂੰ ਵੀ ਦਿੱਤਾ ਹੈ ਜੋ ਇਸ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ।

ਖ਼ੁਰਾਕ ਅਤੇ ਸਪਲਾਈ ਵਿਭਾਗ ਨੇ 5 ਸਤੰਬਰ ਨੂੰ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਅਯੋਗ ਲਾਭਪਾਤੀਆਂ ਦੇ ਨਾਂਅ ਕੱਟਣ ਦੇ ਹੁਕਮ ਦਿੱਤੇ ਸਨ। ਸਮਾਰਟ ਰਾਸ਼ਨ ਕਾਰਡਾਂ ਦੀ ਪੜਤਾਲ ਖਤਮ ਹੋਣ ਮਗਰੋਂ ਵਿਭਾਗ ਵੱਲੋਂ 1 ਫਰਵਰੀ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਅਯੋਗ ਲਾਭਪਾਤਰੀਆਂ ਬਾਰੇ ਚਰਚਾ ਹੋਵੇਗੀ।

आटा-दाल स्कीम : नीला कार्ड धारक अब प्रदेश में कहीं भी ले सकेंगे सस्ता राशन  - Now the beneficiaries of the atta dal scheme will be able to get their  share quota

ਪੰਜਾਬ ਵਿਚ ਸਮੇਂ 40.68 ਲੱਖ ਸਮਾਰਟ ਰਾਸ਼ਨ ਕਾਰਡ ਹਨ ਜਿਨ੍ਹਾਂ ’ਚੋਂ 9.61 ਲੱਖ ਕਾਰਡਾਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਪੜਤਾਲ ਵਾਲੇ ਰਾਸ਼ਨ ਕਾਰਡਾਂ ’ਚੋਂ 68,800 ਰਾਸ਼ਨ ਕਾਰਡ ਅਯੋਗ ਪਾਏ ਗਏ ਹਨ ਜਿਸ ਅਨੁਸਾਰ ਕਰੀਬ 7.15 ਫ਼ੀਸਦੀ ਰਾਸ਼ਨ ਕਾਰਡ ਅਯੋਗ ਨਿਕਲੇ ਹਨ। ਇਹਨਾਂ ਕਾਰਡਾਂ ’ਤੇ ਕਰੀਬ ਪੌਣੇ ਤਿੰਨ ਲੱਖ ਲਾਭਪਾਤਰੀ ਅਨਾਜ ਲੈ ਰਹੇ ਸਨ। 20 ਜਨਵਰੀ ਤੱਕ ਹੋਈ ਪੜਤਾਲ ਅਨੁਸਾਰ ਮਾਨਸਾ ਜ਼ਿਲ੍ਹੇ ਵਿਚ ਸਭ ਤੋਂ ਜ਼ਿਆਦਾ 65.22 ਫ਼ੀਸਦੀ ਕੰਮ ਮੁਕੰਮਲ ਹੋਇਆ ਹੈ ਅਤੇ ਜ਼ਿਲ੍ਹੇ ਵਿਚ 3689 ਲਾਭਪਾਤਰੀ ਅਯੋਗ ਨਿਕਲੇ।

ਪਠਾਨਕੋਟ ਵਿਚ 61.34 ਫ਼ੀਸਦੀ ਹੋਈ ਪੜਤਾਲ ’ਚ 4805 ਲਾਭਪਾਤਰੀ ਅਯੋਗ ਪਾਏ ਗਏ ਅਤੇ ਮਾਲੇਰਕੋਟਲਾ ਵਿਚ 57.96 ਫ਼ੀਸਦੀ ਪੜਤਾਲ ਹੋ ਚੁੱਕੀ ਹੈ ਅਤੇ ਇਸ ਜ਼ਿਲ੍ਹੇ ਵਿਚ 1912 ਲਾਭਪਾਤਰੀ ਅਯੋਗ ਨਿਕਲੇ। ਪੜਤਾਲ ਦੌਰਾਨ ਸਭ ਤੋਂ ਜ਼ਿਆਦਾ ਅਯੋਗ ਲਾਭਪਾਤਰੀ 11560 ਬਠਿੰਡਾ ਵਿਚ ਪਾਏ ਗਏ। ਦੱਸ ਦੇਈਏ ਕਿ ਮੌਜੂਦਾ ਸਮੇਂ ਵਿਚ ਸੂਬੇ ’ਚ 1.57 ਕਰੋੜ ਲਾਭਪਾਤਰੀਆਂ ਨੂੰ ਅਨਾਜ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਅਯੋਗ ਪਾਏ ਗਏ 3,82,090 ਰਾਸ਼ਨ ਕਾਰਡ ਰੱਦ ਕੀਤੇ ਗਏ ਸਨ।