ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ ਦਾ ਦੇਹਾਂਤ, ਲੰਮੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

0
515

ਇਸਲਾਮਾਬਾਦ। ਪਾਕਿਸਤਾਨ ਤੋਂ ਇਕ ਬੁਰੀ ਖਬਰ ਆਈ ਹੈ। ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ ਮੁਸ਼ੱਰਫ ਦੇ ਦੇਹਾਂਤ ਦੀ ਖਬਰ ਸਾਹਮਣੇ ਆਈ ਹੈ। ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਤਾਜ਼ਾ ਜਾਣਕਾਰੀ ਅਨੁਸਾਰ ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਦੁਬਈ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ।

ਪਾਕਿਸਤਾਨੀ ਮੀਡੀਆ ਮੁਤਾਬਕ ਨੇ ਸੂਤਰਾਂ ਦੇ ਹਵਾਲੇ ਨਾਲ ਐਤਵਾਰ ਨੂੰ ਇਹ ਖ਼ਬਰ ਦਿੱਤੀ। ਮੁਸ਼ੱਰਫ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਦੁਬਈ ਦੇ ਹਸਪਤਾਲ ਵਿਚ ਉਹਨਾਂ ਦਾ ਇਲਾਜ ਚੱਲ ਰਿਹਾ ਸੀ।ਪਰਵੇਜ਼ ਮੁਸ਼ੱਰਫ ਦੀ ਆਖਰੀ ਵੀਡੀਓ ਸਾਹਮਣੇ ਆਈ ਸੀ, ਜਿਸ ਤੋਂ ਪਤਾ ਚੱਲਦਾ ਸੀ ਕਿ ਉਹ ਤੁਰਨ-ਫਿਰਨ ਤੋਂ ਅਸਮਰੱਥ ਸੀ। ਉਹ ਪੂਰੀ ਤਰ੍ਹਾਂ ਵ੍ਹੀਲ ਚੇਅਰ ‘ਤੇ ਨਿਰਭਰ ਸੀ ਅਤੇ ਖਾਣਾ ਵੀ ਨਹੀਂ ਖਾ ਸਕਦੇ ਸਨ।