ਅੰਮ੍ਰਿਤਸਰ : ਡਿਊਟੀ ਦੌਰਾਨ ਨਸ਼ੇ ‘ਚ ਕੱਪੜੇ ਲਾਹ ਕੇ ਹਾਈਵੋਲਟੇਜ ਡਰਾਮਾ ਕਰਨ ਵਾਲਾ ASI ਸਸਪੈਂਡ

0
587

ਅੰਮ੍ਰਿਤਸਰ। ਸ਼ਹਿਰ ਦੇ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ਵਿਚ ਇਤਰਾਜ਼ਯੋਗ ਹਰਕਤ ਕਰਨ ਦੇ ਦੋਸ਼ ਹੇਠ ਇਕ ਸਹਾਇਕ ਸਬ-ਇੰਸਪੈਕਟਰ (ASI) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਲਜ਼ਾਮ ਹੈ ਕਿ ਏਐਸਆਈ ਸੁਰਿੰਦਰ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੇ ਕੱਪੜੇ ਲਾਹ ਦਿੱਤੇ ਤੇ ਸ਼ਰਮਨਾਕ ਹਰਕਤ ਕੀਤੀ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ।

ਏਸੀਪੀ ਕਮਲਜੀਤ ਸਿੰਘ ਔਲਖ ਨੇ ਏਐਨਆਈ ਨੂੰ ਦੱਸਿਆ ਕਿ ਮੁਲਜ਼ਮ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਏਐਸਆਈ ਸੁਰਿੰਦਰ ਸਿੰਘ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ’ਤੇ ਸਨ। ਕੁਝ ਪੱਤਰਕਾਰਾਂ ਵੱਲੋਂ ਬਣਾਈ ਗਈ ਵੀਡੀਓ ਵਾਇਰਲ ਹੋ ਗਈ। ਜਿਸ ਵਿੱਚ ਦੇਖਿਆ ਗਿਆ ਕਿ ਉਹ ਸ਼ਰਾਬ ਦੇ ਨਸ਼ੇ ‘ਚ ਡਿਊਟੀ ਕਰ ਰਿਹਾ ਸੀ। ਅਸੀਂ ਉਸਦੀ ਮੁਅੱਤਲੀ ਦੀ ਰਿਪੋਰਟ ਭੇਜ ਦਿੱਤੀ ਹੈ ਅਤੇ ਉਸਦੇ ਖਿਲਾਫ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਇਕ ਵਜੇ ਦੇ ਕਰੀਬ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ’ਤੇ ਤਾਇਨਾਤ ਏਐੱਸਆਈ ਸੁਖਵਿੰਦਰ ਸਿੰਘ ਨੇ ਨਸ਼ੇ ਵਿਚ ਟੱਲੀ ਹੋ ਕੇ ਹਾਈਵੋਲਟੇਜ ਡਰਾਮਾ ਕੀਤਾ ਸੀ। ਘਟਨਾ ਬਾਰੇ ਜਾਣਕਾਰੀ ਮਿਲਣ ’ਤੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਚੌਕੀ ਇੰਚਾਰਜ ਨੂੰ ਭੇਜਿਆ ਤੇ ਏਐੱਸਆਈ ਦੀ ਮੈਡੀਕਲ ਜਾਂਚ ਕਰਵਾਉਣ ਲਈ ਕਿਹਾ।