ਚੰਡੀਗੜ੍ਹ : ਕੌਮੀ ਇਨਸਾਫ ਮੋਰਚੇ ਦੇ 7 ਆਗੂਆਂ ਖਿਲਾਫ਼ ਪਰਚਾ, ਲੰਘੇ ਦਿਨ ਪੁਲਿਸ ਨਾਲ ਹੋਈ ਸੀ ਝੜਪ

0
480

ਚੰਡੀਗੜ੍ਹ। ਪੁਲਿਸ ਨੇ ਕੌਮੀ ਇਨਸਾਫ ਮੋਰਚੇ ਦੇ ਮੈਂਬਰਾਂ ਨਾਲ 8 ਫਰਵਰੀ ਨੂੰ ਹੋਈ ਝੜਪ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ । ਚੰਡੀਗੜ੍ਹ ਪੁਲਿਸ ਨੇ ਕੌਮੀ ਇਨਸਾਫ਼ ਮੋਰਚੇ ਦੇ 7 ਆਗੂਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਚੰਡੀਗੜ੍ਹ ਪੁਲਿਸ ਵੱਲੋਂ ਇਰਾਦਾ ਕਤਲ 307 ਦੀਆਂ ਧਾਰਾ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਆਗੂਆਂ ਵਿੱਚ ਜਗਤਾਰ ਸਿੰਘ ਦੇ ਪਿਤਾ ਗੁਰਚਰਨ ਸਿੰਘ ਸਮੇਤ ਹੋਰ ਆਗੂਆਂ ਦੇ ਨਾਮ ਦਰਜ ਹਨ।

ਦੱਸ ਦਈਏ ਕਿ ਬੀਤੇ ਕੱਲ੍ਹ ਕੌਮੀ ਇਨਸਾਫ ਮੋਰਚੇ ਦੇ ਜੱਥੇ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸਿੱਖ ਸੰਗਤ ਦੀ ਪੁਲਿਸ ਨਾਲ ਝੜਪ ਹੋ ਗਈ ਸੀ।

ਪੁਲਿਸ ਨਾਲ ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮਾਂ ਤੇ ਪ੍ਰਦਰਸ਼ਨਕਾਰੀਆਂ ਦੇ ਸੱਟਾਂ ਵੀ ਲੱਗੀਆਂ ਸਨ । ਉੱਥੇ ਹੀ ਦੂਜੇ ਪਾਸੇ ਕੌਮੀ ਇਨਸਾਫ ਮੋਰਚੇ ਵੱਲੋਂ ਵੀਰਵਾਰ ਨੂੰ ਇੱਕ ਹੋਰ ਜੱਥਾ ਭੇਜਣ ਦਾ ਐਲਾਨ ਕੀਤਾ ਗਿਆ ਹੈ । ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਵੱਡੀ ਪੱਧਰ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।