ਅੰਮ੍ਰਿਤਸਰ | ਮਾਮਲਾ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ ਵਿਚ ਸਥਿਤ ਮੁਹੱਲਾ ਕਲੀਨਿਕ ਦਾ ਹੈ ਜਿਥੇ ਰਾਤ ਨੂੰ ਚੋਰਾਂ ਵੱਲੋਂ ਮੁਹੱਲਾ ਕਲੀਨਿਕ ਵਿਚੋਂ ਪ੍ਰਿੰਟਰ ਅਤੇ AC ਚੋਰੀ ਕਰ ਲਿਆ ਗਿਆ, ਜਿਸ ਕਾਰਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਹੱਲਾ ਕਲੀਨਿਕ ਵਿਚ ਤਾਇਨਾਤ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਅਸੀਂ ਸਵੇਰੇ ਕਲੀਨਿਕ ਖੋਲ੍ਹਣ ਪਹੁੰਚੇ ਤਾਂ ਕਲੀਨਿਕ ਦੇ ਤਾਲੇ ਟੁੱਟੇ ਪਏ ਸਨ ਅਤੇ ਪ੍ਰਿੰਟਰ, ਏਸੀ ਅਤੇ ਫ੍ਰਿੱਜ ਵਿਚੋਂ ਕੰਪਰੈਸ਼ਰ ਚੋਰੀ ਕਰ ਲਿਆ ਸੀ, ਜਿਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ।
ਥਾਣਾ ਡੀ ਡਵੀਜ਼ਨ ਦੇ ਪੁਲਿਸ ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਅਸੀਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਚੋਰਾਂ ਨੂੰ ਫੜ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।