ਬਠਿੰਡਾ | ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਚੱਕ ਹੀਰਾ ਸਿੰਘ ਵਾਲਾ ਦੇ ਕਿਸਾਨ ਨੇ ਆਪਣੇ ਖੇਤ ਵਿਚ ਬਣੇ ਕਮਰੇ ਵਿਚ ਜਾਨ ਦੇ ਦਿੱਤੀ । ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਿਸਾਨ ਕੋਲ ਡੇਢ ਏਕੜ ਜ਼ਮੀਨ ਸੀ ਤੇ ਉਸ ਦੇ ਸਿਰ ਕਰੀਬ 7 ਲੱਖ ਦਾ ਕਰਜ਼ਾ ਸੀ।
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਪਾਲ ਸਿੰਘ ਪਾਲਾ ਵਜੋਂ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਤਲਵੰਡੀ ਭੇਜ ਦਿੱਤਾ ਹੈ ।