ਨਵਜੋਤ ਸਿੰਘ ਸਿੱਧੂ ਦੀ ਹਾਰ ‘ਤੇ ਲੱਡੂ ਵੰਡਣ ਵਾਲੇ ਕਾਂਸਟੇਬਲ ਨੇ ਕਮਰੇ ‘ਚ ਫਾਹ ਲੈ ਕੇ ਦਿੱਤੀ ਜਾਨ

0
566

ਅੰਮ੍ਰਿਤਸਰ | ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ‘ਚ ਤਾਇਨਾਤ ਕਾਂਸਟੇਬਲ ਸੰਦੀਪ ਸਿੰਘ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਮਾਂ ਦੇ ਲੁਧਿਆਣਾ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਸੰਦੀਪ ਸਿੰਘ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਅਧੀਨ ਪੈਂਦੇ ਪੁਲਿਸ ਕੁਆਰਟਰ ‘ਚ ਰਹਿ ਰਿਹਾ ਸੀ। ਸ਼ਾਮ ਨੂੰ ਬਾਹਰੋਂ ਕਿਸੇ ਨੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੰਦੀਪ ਦੀ ਲਾਸ਼ ਨੂੰ ਗਵਾਹਾਂ ਦੀ ਮੌਜੂਦਗੀ ‘ਚ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਿਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ।

ਪੁਲਿਸ ਦਾ ਕਹਿਣਾ ਹੈ ਕਿ ਸੰਦੀਪ ਕਾਫੀ ਸਮੇਂ ਤੋਂ ਮੁਅੱਤਲ ਸੀ। ਉਹ ਕੁਝ ਦਿਨ ਪਹਿਲਾਂ ਹੀ ਆਪਣੀ ਨੌਕਰੀ ‘ਤੇ ਪਰਤਿਆ ਸੀ। ਉਸ ਨੂੰ ਕੀ ਪਰੇਸ਼ਾਨ ਕਰ ਰਿਹਾ ਸੀ ਇਸ ਬਾਰੇ ਹੋਰ ਵੇਰਵੇ ਇਸ ਸਮੇਂ ਸਾਂਝੇ ਨਹੀਂ ਕੀਤੇ ਜਾ ਸਕਦੇ ਹਨ।

ਸਿੱਧੂ ਦੇ ਬਿਆਨ ਦਾ ਜਵਾਬ ਦਿੱਤਾ
ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਪੰਜਾਬ ਦੌਰੇ ‘ਤੇ ਸਨ। ਸਿੱਧੂ ਨੇ 27 ਦਸੰਬਰ ਨੂੰ ਇੱਕ ਸਿਆਸੀ ਪ੍ਰੋਗਰਾਮ ਦੌਰਾਨ ਸੁਲਤਾਨਪੁਰ ਲੋਧੀ ‘ਚ ਪੁਲਿਸ ਨੂੰ ਲੈ ਕੇ ਬਿਆਨ ਦਿੱਤਾ ਸੀ। ਉਸ ਪ੍ਰੋਗਰਾਮ ‘ਚ ਸਿੱਧੂ ਨੇ ਨਵਤੇਜ ਚੀਮਾ ਦੀ ਪਿੱਠ ‘ਤੇ ਹੱਥ ਰੱਖ ਕੇ ਕਿਹਾ ਸੀ ਕਿ ਜੇਕਰ ਉਹ ਰੌਲਾ ਪਾਉਂਦੇ ਹਨ ਤਾਂ ਐੱਸਐੱਚਓ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਕਾਂਸਟੇਬਲ ਸੰਦੀਪ ਨੇ ਸਿੱਧੂ ਦੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਹੈ। ਉਸ ਨੇ ਵੀਡੀਓ ਰਾਹੀਂ ਇਸ ਦਾ ਵਿਰੋਧ ਵੀ ਕੀਤਾ ਸੀ।

ਇੰਨਾ ਹੀ ਨਹੀਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ‘ਤੇ ਸੰਦੀਪ ਸਿੰਘ ਨੇ ਅੰਮ੍ਰਿਤਸਰ ਪੂਰਬੀ ਹਲਕੇ ‘ਚ ਲੱਡੂ ਵੀ ਵੰਡੇ ਸਨ। ਉਸ ਤੋਂ ਬਾਅਦ ਵੀ ਸੰਦੀਪ ਸਿੰਘ ਕਾਫੀ ਸੁਰਖੀਆਂ ‘ਚ ਆ ਗਏ ਸਨ।