ਅੰਮ੍ਰਿਤਪਾਲ ਦਾ ਵਿਰੋਧੀਆਂ ਨੂੰ ਜਵਾਬ, ਕਿਹਾ – ਮੈਂ ਰਾਜਨੀਤੀ ‘ਚ ਨਹੀਂ ਆਉਂਦਾ, ਇਸ ਤੋਂ ਬੇਫਿਕਰ ਰਹਿਣ, ਮੇਰੀ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ

0
975

ਚੰਡੀਗੜ੍ਹ/ਅੰਮ੍ਰਿਤਸਰ | ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਸਿੱਖ ਕੌਮ ਲਈ ਪ੍ਰਚਾਰ ਕਰ ਰਹੇ ਹਨ। ਉਹ ਰਾਜਨੀਤੀ ਵਿਚ ਨਹੀਂ ਆਉਣਾ ਚਾਹੁੰਦੇ, ਸਰਕਾਰ ਨੂੰ ਇਸ ਤੋਂ ਬੇਫਿਕਰ ਹੋਣਾ ਚਾਹੀਦਾ ਹੈ। ਜੇਕਰ ਉਹ ਕੌਮ ਦੇ ਹਿੱਤ ਵਿਚ ਗੱਲ ਕਰਦਾ ਹੈ ਤਾਂ ਉਸ ਨਾਲ ਵਿਰੋਧੀ ਧਿਰ ਵਾਂਗ ਵਿਹਾਰ ਕੀਤਾ ਜਾਂਦਾ ਹੈ। ਅਸੀਂ ਕੇਵਲ ਅੰਮ੍ਰਿਤ ਸੰਚਾਰ ਦੀ ਮੁਹਿੰਮ ਚਲਾ ਰਹੇ ਹਾਂ। ਨਸ਼ਿਆਂ ਵਿਰੁੱਧ ਉਨ੍ਹਾਂ ਦੀ ਮੁਹਿੰਮ ਜਾਰੀ ਹੈ।

ਕੁਝ ਪੰਥਕ ਸਮੂਹ ਉਸ ਦੇ ਵਿਰੁੱਧ ਹੋ ਰਹੇ ਹਨ। ਉਹ ਇਹ ਬਰਦਾਸ਼ਤ ਨਹੀਂ ਕਰ ਸਕਦੇ ਕਿ ਕੱਲ੍ਹ ਦੇ ਨੌਜਵਾਨ ਅੱਜ ਸਾਡੇ ਨਾਲੋਂ ਜ਼ਿਆਦਾ ਮਸ਼ਹੂਰ ਕਿਵੇਂ ਹੋ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨਾ ਸਰਕਾਰ ਦਾ ਕੰਮ ਹੈ ਪਰ ਸੰਸਥਾਵਾਂ ਇਸ ਕੰਮ ਨੂੰ ਨੇਪਰੇ ਚਾੜ੍ਹਨ ਵਿਚ ਲੱਗੀਆਂ ਹੋਈਆਂ ਹਨ।

ਮੈਂ ਸਰਕਾਰ ਵਿਰੁੱਧ ਨਹੀਂ ਹਾਂ ਪਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਖਾਲਿਸਤਾਨ ‘ਤੇ ਭੜਕਣਾ ਜਾਇਜ਼ ਨਹੀਂ ਹੈ, ਇੰਦਰਾ ਗਾਂਧੀ ਨੇ ਵੀ ਇਹੀ ਕੀਤਾ ਸੀ। ਜੇਕਰ ਸਰਕਾਰਾਂ ਮੁੜ ਤੋਂ ਇਤਿਹਾਸ ਨੂੰ ਦੁਹਰਾਉਣਾ ਚਾਹੁੰਦੀਆਂ ਹਨ ਤਾਂ ਫਿਰ ਸਵਾਗਤ ਹੈ। ਫਿਰ ਭਾਵੇਂ ਉਹ ਇਸ ਨੂੰ ਚਿਤਾਵਨੀ ਸਮਝਣ ਜਾਂ ਫਿਰ ਧਮਕੀ, ਉਨ੍ਹਾਂ ਦੀ ਮਰਜ਼ੀ ਹੈ। ਇਹ ਬਿਆਨ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਦਿੱਤਾ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਅੱਜ ਤੱਕ ਹਿੰਦੂ ਰਾਸ਼ਟਰ ਬਾਰੇ ਬਿਆਨ ਕਿਉਂ ਨਹੀਂ ਦਿੱਤਾ? ਨਾ ਹੀ ਕਦੇ ਕੋਈ ਇਸ ਬਾਰੇ ਬਹਿਸ ਹੋਈ ਹੈ ਕਿ ਕੋਈ ਹਿੰਦੂ ਰਾਸ਼ਟਰ ਮੰਗ ਰਿਹਾ ਹੈ।