ਨਵੀਂ ਦਿੱਲੀ | ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਮੰਤਰੀ ਕਟਾਰੂਚੱਕ, ਲਾਲਜੀਤ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਸਮੇਤ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਅਤੇ ਵਰਕਰਾਂ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ ਗਿਆ ਹੈ। ਦਰਅਸਲ, ਅੱਜ ਆਪ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ ਕਰ ਰਹੀ ਹੈ।
ਇਸ ਸਬੰਧੀ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਗਏ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਝੜਪ ਵੀ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।