ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਦਾ ਭਰਾ ਗ੍ਰਿਫਤਾਰ, ਵਿਆਹ ‘ਚ ਬੰਦੂਕ ਤਾਣਨ ਦਾ ਵੀਡੀਓ ਹੋਇਆ ਸੀ ਵਾਇਰਲ

0
938

MP-ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੇ ਭਰਾ ਸ਼ਾਲੀਗ੍ਰਾਮ ਗਰਗ ਅਤੇ ਇਕ ਹੋਰ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਉਸ ਨੂੰ ਮੱਧ ਪ੍ਰਦੇਸ਼ ਦੇ ਛਤਰਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ।

ਪੁਲਿਸ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਸਕਦੀ ਹੈ। ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ। ਦੱਸ ਦਈਏ ਕਿ 11 ਫਰਵਰੀ ਨੂੰ ਛੱਤਰਪੁਰ ‘ਚ ਇਕ ਦਲਿਤ ਪਰਿਵਾਰ ਦੇ ਵਿਆਹ ਸਮਾਗਮ ‘ਚ ਇਨ੍ਹਾਂ ਨੇ ਪਿਸਤੌਲ ਤਾਣ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਤੋਂ ਬਾਅਦ ਬਮਿਠਾ ਥਾਣੇ ਵਿੱਚ ਕੁੱਟਮਾਰ ਅਤੇ ਐਸਸੀ-ਐਸਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਸ਼ਾਲੀਗ੍ਰਾਮ ਇੱਕ ਵਿਆਹ ਸਮਾਰੋਹ ਵਿੱਚ ਕੁਝ ਲੋਕਾਂ ਨੂੰ ਪਿਸਤੌਲ ਨਾਲ ਧਮਕਾਉਂਦੇ ਅਤੇ ਕੁੱਟਦੇ ਹੋਏ ਨਜ਼ਰ ਆ ਰਹੇ ਸਨ। ਇਸ ਮਾਮਲੇ ‘ਚ ਛਤਰਪੁਰ ਪੁਲਿਸ ਨੇ ਮੁੱਖ ਦੋਸ਼ੀ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸੇ ਵਾਇਰਲ ਵੀਡੀਓ ਅਤੇ ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਸ਼ਾਲੀਗ੍ਰਾਮ ਗਰਗ ਦੇ ਖਿਲਾਫ ਐਸਸੀ-ਐਸਟੀ ਐਕਟ ਦੇ ਤਹਿਤ ਕੁੱਟਮਾਰ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਮਾਮਲਾ ਦਰਜ ਕੀਤਾ ਗਿਆ ਸੀ।