ਚੋਲਾ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਬੁਲੇਟ ਦੀ ਟੱਕਰ ਨਾਲ 1 ਸ਼ਰਧਾਲੂ ਦੀ ਮੌਤ

0
1770

ਗੁਰਦਾਸਪੁਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ ਦੇ ਦਰਸ਼ਨਾਂ ਲਈ ਪੈਦਲ ਸੰਗ ਯਾਤਰਾ ਕਰ ਰਹੇ ਸ਼ਰਧਾਲੂਆਂ ਵਿਚ ਬੁਲਟ ਮੋਟਰਸਾਈਕਲ ਵੱਜਣ ਕਾਰਨ ਇਕ ਸ਼ਰਧਾਲੂ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਹੋ ਗਿਆ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਰਾਤ ਸ਼ਰਧਾਲੂ ਪੈਦਲ ਯਾਤਰਾ ਰਾਹੀਂ ਡੇਰਾ ਬਾਬਾ ਨਾਨਕ ਨੂੰ ਜਾ ਰਹੇ ਸਨ ਕਿ ਪਿੱਛੋਂ ਆ ਰਿਹਾ ਬੁਲਟ ਮੋਟਰਸਾਈਕਲ ਸ਼ਰਧਾਲੂਆਂ ਦਵਿੰਦਰ ਸਿੰਘ (30) ਪੁੱਤਰ ਹਰਭਜਨ ਸਿੰਘ ਵਾਸੀ ਬਹਾਦਰਪੁਰ ਅਤੇ ਬੇਅੰਤ ਸਿੰਘ ਵਾਸੀ ਬਹਾਦਰਪੁਰ ਵਿਚ ਜਾ ਵੱਜਾ।

ਇਸ ਦੌਰਾਨ ਦਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਦੂਸਰੇ ਜ਼ਖ਼ਮੀ ਸਾਥੀ ਬੇਅੰਤ ਸਿੰਘ ਨੂੰ ਸਿਹਤ ਕੇਂਦਰ ਕਲਾਨੌਰ ਵਿਖੇ ਦਾਖਲ ਕਰਵਾਇਆ। ਜਿਥੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਥਾਣਾ ਕਲਾਨੌਰ ਦੇ ਐਸਐਚਓ ਮਨਜੀਤ ਸਿੰਘ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।