ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਮਹੀਨਾਂ ਪਹਿਲਾਂ ਸਟੱਡੀ ਵੀਜ਼ਾ ‘ਤੇ ਗਿਆ ਸੀ ਵਿਦੇਸ਼

0
1415

ਮਾਨਸਾ | ਇਥੋਂ ਦੇ ਪਿੰਡ ਗੁਰਨੇ ਕਲਾਂ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਜਾਨ ਚਲੀ ਗਈ। ਰਾਜਵਿੰਦਰ ਸਿੰਘ ਰਾਜੂ 32 ਸਾਲ ਪੁੱਤਰ ਦਰਸ਼ਨ ਸਿੰਘ 3 ਫਰਵਰੀ ਨੂੰ ਕੈਨੇਡਾ ਦੇ ਓਂਟਾਰੀਓ ਵਿਖੇ ਸਟੱਡੀ ਵੀਜ਼ਾ ‘ਤੇ ਗਿਆ ਸੀ ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਏ ਦਿਨ ਵਿਦੇਸ਼ਾਂ ਦੀ ਧਰਤੀ ‘ਤੇ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸੰਬੰਧੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਰੁਜ਼ਗਾਰ ਦੀ ਭਾਲ ‘ਚ ਵਿਦੇਸ਼ਾਂ ‘ਚ ਗਏ ਨੌਜਵਾਨਾਂ ਨਾਲ ਭਾਣੇ ਨਾ ਵਾਪਰਨ ਕਿਉਂਕਿ ਨੌਜਵਾਨ ਵਿਦੇਸ਼ਾਂ ਦੀ ਧਰਤੀ ‘ਤੇ ਭਾਰੀ ਆਰਥਿਕ ਖਰਚੇ ਕਾਰਨ ਮਾਨਸਿਕ ਤਣਾਅ ਦਾ ਸਾਹਮਣਾ ਕਰਦੇ ਹਨ।