ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ, ਪੁੱਤ ਲਈ ਇਨਸਾਫ ਦੀ ਕੀਤੀ ਮੰਗ

0
316

ਚੰਡੀਗੜ੍ਹ| ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਉਨ੍ਹਾਂ ਦੀ ਮਾਤਾ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠ ਗਏ। ਉਹ ਆਪਣੇ ਪੁੱਤਰ ਦੇ ਕਤਲ ਲਈ ਇਨਸਾਫ ਮੰਗ ਰਹੇ ਹਨ। ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਬੈਠੇ ਹਨ।

ਇਸ ਮੌਕੇ ਬਾਜਵਾ ਨੇ ਆਖਿਆ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਇਸ ਮੌਕੇ ਬਲਕੌਰ ਸਿੰਘ ਨੇ ਆਖਿਆ ਕਿ ਮੈਂ ਇਥੇ ਮਜਬੂਰੀ ਕਾਰਨ ਆਇਆ ਹਾਂ। ਪਿਛਲੇ ਲੰਬੇ ਸਮੇਂ ਤੋਂ ਮੈਂ ਪੁਲਿਸ ਵੱਲ ਇਨਸਾਫ ਲਈ ਵੇਖ ਰਿਹਾ ਸੀ। ਪਰ ਕੋਈ ਇਨਸਾਫ ਨਹੀਂ ਮਿਲ ਰਿਹਾ।

ਸਭ ਕੁਝ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜੇਲ੍ਹ ਅੰਦਰ ਸਬੂਤ ਨਸ਼ਟ ਕੀਤੇ ਜਾ ਹਨ। ਇਸ ਕੇਸ ਵਿਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੀ ਸਕਿਓਰਿਟੀ ਤੋਂ ਵੀ ਅੱਕ ਗਏ ਹਾਂ, ਜਦੋਂ ਮਰਜ਼ੀ ਵਾਪਸ ਲੈ ਲਵੋ। ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ।