ਹੋਲੀ ਵਾਲੇ ਦਿਨ ਪੰਜਾਬ ‘ਚ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ, ਜਾਣੋ ਅੱਗੇ ਦਾ ਵੀ ਹਾਲ

0
541

ਚੰਡੀਗੜ੍ਹ| ਹਰਿਆਣਾ ਤੇ ਪੰਜਾਬ ਵਿੱਚ ਮਾਰਚ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਪਾਰੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਵਾਰ ਮਾਰਚ ਮਹੀਨੇ ਤੋਂ ਹੀ ਗਰਮੀ ਦੀ ਮਾਰ ਸ਼ੁਰੂ ਹੋ ਗਈ ਹੈ। ਗਰਮੀ ਨਾਲ ਲੋਕਾਂ ਦੀ ਹਾਲਤ ਖ਼ਰਾਬ ਹੋਣ ਲੱਗੀ ਹੈ। ਦੂਜੇ ਪਾਸੇ ਇਸੇ ਵਿਚਾਲੇ ਗਰਮੀ ਤੋਂ ਰਾਹਤ ਦੇਣ ਵਾਲੀ ਖ਼ਬਰ ਆਈ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹੋਲੀ ‘ਤੇ ਚੰਗਾ ਮੀਂਹ ਪੈ ਸਕਦਾ ਹੈ, ਜਿਸ ਨਾਲ ਪਾਰੇ ਵਿੱਚ ਥੋੜ੍ਹੀ ਗਿਰਾਵਟ ਆ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਦੱਖਣੀ ਹਰਿਆਣਾ ਤੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਗਰਜ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਪਾਰਾ 2 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਉੱਤਰ-ਪੱਛਮ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 2-,30 ਕਿ.ਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਹੈ ਮਤਲਬ ਕੁਲ ਮਿਲਾ ਕੇ ਮੌਸਮ ਉਤਾਰ-ਚੜਾਅ ਵਾਲਾ ਰਹੇਗਾ।