ਫਾਜ਼ਿਲਕਾ/ਅਬੋਹਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ੁੱਕਰਵਾਰ ਰਾਤ ਨੂੰ ਬਾਈਕ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ‘ਚ ਜਾ ਵੱਜੀ। ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ। ਲੋਕ ਉਸ ਨੂੰ ਹਸਪਤਾਲ ਲੈ ਗਏ ਪਰ ਰਾਹ ਵਿਚ ਹੀ ਉਸਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਅਮਰਜੀਤ (32) ਵਾਸੀ ਢਾਣੀ ਜਾਮਣੀਆ ਵਜੋਂ ਹੋਈ ਹੈ। ਉਹ ਰਾਤ ਨੂੰ ਸੀਤੋ ਰੋਡ ਤੋਂ ਅਬੋਹਰ ਵੱਲ ਜਾ ਰਿਹਾ ਸੀ। ਰਸਤੇ ਵਿਚ ਅਚਾਨਕ ਇਕ ਆਵਾਰਾ ਪਸ਼ੂ ਉਸਦੀ ਬਾਈਕ ਅੱਗੇ ਆ ਗਿਆ। ਤੇਜ਼ ਰਫਤਾਰ ਬਾਈਕ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਹਾਦਸੇ ਵਿਚ ਅਮਰਜੀਤ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।