ਬਟਾਲਾ : ਚਿੱਟੇ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

0
1418

ਬਟਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸ਼ੇਖੂਪੁਰ ਕਲਾਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਦੇ ਸਰਪੰਚ ਜਸਬੀਰ ਸਿੰਘ ਅਤੇ ਕਿਰਪਾਲ ਸਿੰਘ ਬੱਲ ਪਾਖਰਪੁਰਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ 25 ਸਾਲ ਦਾ ਨੌਜਵਾਨ ਗੁਰਜੀਤ ਸਿੰਘ ਪੁੱਤਰ ਹਰਭਜਨ ਸਿੰਘ, ਜੋ ਕਿ ਨਸ਼ੇ ਦਾ ਆਦੀ ਸੀ, ਨੇ ਜ਼ਿਆਦਾ ਡੋਜ਼ ਲੈ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ।

ਉਨ੍ਹਾਂ ਨੇ ਐੱਸ. ਐੱਸ. ਪੀ. ਬਟਾਲਾ ਅਸ਼ਵਨੀ ਗੋਟਿਆਲ ਤੋਂ ਮੰਗ ਕੀਤੀ ਕਿ ਮੌਤ ਦੇ ਮੂੰਹ ਵਿਚ ਨਸ਼ਿਆਂ ਕਾਰਨ ਜਾ ਰਹੇ ਨੌਜਵਾਨਾਂ ਨੂੰ ਬਚਾਇਆ ਜਾਵੇ।