ਮੋਗਾ | ਬੁੱਧਵਾਰ ਸਵੇਰੇ ਇਕ ਨੌਜਵਾਨ ਦੀ ਲਾਸ਼ ਨਹਿਰ ‘ਚੋਂ ਮਿਲੀ ਹੈ। ਪੁਲਿਸ ਨੂੰ ਮੌਕੇ ਤੋਂ ਐਕਟਿਵਾ ਸਕੂਟੀ, ਬੂਟ ਅਤੇ ਸੁਸਾਈਡ ਨੋਟ ਮਿਲਿਆ ਹੈ। ਮ੍ਰਿਤਕ ਨੌਜਵਾਨ 12 ਮਾਰਚ ਨੂੰ ਪਰਿਵਾਰ ਨੂੰ ਬਿਨਾਂ ਦੱਸੇ ਐਕਟਿਵਾ ‘ਤੇ ਘਰੋਂ ਚਲਾ ਗਿਆ ਸੀ। ਸਵੇਰੇ 6 ਵਜੇ ਦੇ ਕਰੀਬ ਚੰਨੂ ਵਾਲਾ ਨਹਿਰ ‘ਚੋਂ ਉਸ ਦੀ ਲਾਸ਼ ਬਰਾਮਦ ਹੋਈ।
ਮ੍ਰਿਤਕ ਦੀ ਪਛਾਣ ਤਰੁਣ ਨਰੂਲਾ ਵਾਸੀ ਜਵਾਹਰ ਨਗਰ ਗਲੀ ਨੰਬਰ 8 ਮੋਗਾ ਵਜੋਂ ਹੋਈ ਹੈ। 12 ਮਾਰਚ ਨੂੰ ਉਸ ਦੀ ਪਤਨੀ ਸ਼ਿਲਪਾ ਨੇ ਆਪਣੇ ਪਤੀ ਦੇ ਅਚਾਨਕ ਲਾਪਤਾ ਹੋਣ ਸਬੰਧੀ ਥਾਣਾ ਸਿਟੀ ਸਾਊਥ ਥਾਣੇ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਮੋਗਾ ਦੀ ਸਮਾਜ ਸੇਵੀ ਸੰਸਥਾ ਦੀ ਤਰਫੋਂ ਮ੍ਰਿਤਕ ਦੀ ਲਾਸ਼ ਨੂੰ ਨਹਿਰ ਵਿੱਚੋਂ ਕਢਵਾ ਕੇ ਸਿਵਲ ਹਸਪਤਾਲ ਮੋਗਾ ਦੇ ਪੋਸਟਮਾਰਟਮ ਹਾਊਸ ‘ਚ ਰਖਵਾਇਆ ਗਿਆ ਹੈ। ਥਾਣਾ ਸਿਟੀ ਸਾਊਥ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਨੌਜਵਾਨ ਆੜ੍ਹਤੀ ਸੀ ਅਤੇ ਚੌਲਾਂ ਦੀ ਦਲਾਲੀ ਦਾ ਕੰਮ ਕਰਦਾ ਸੀ।
ਮੋਗਾ ਦੀ ਸਮਾਜ-ਸੇਵੀ ਸੰਸਥਾ ਦੀ ਤਰਫੋਂ ਮ੍ਰਿਤਕ ਦੀ ਲਾਸ਼ ਨੂੰ ਨਹਿਰ ਵਿੱਚੋਂ ਕਢਵਾ ਕੇ ਸਿਵਲ ਹਸਪਤਾਲ ਮੋਗਾ ਦੇ ਪੋਸਟਮਾਰਟਮ ਹਾਊਸ ‘ਚ ਰਖਵਾਇਆ ਗਿਆ ਹੈ। ਥਾਣਾ ਸਿਟੀ ਸਾਊਥ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।