ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਪਿੱਛੇ ਲੱਗੀ ਪੰਜਾਬ ਪੁਲਿਸ, ਖੇਤਾਂ ‘ਚ ਦੌੜਿਆ

0
423

ਜਲੰਧਰ | ਅੰਮ੍ਰਿਤਪਾਲ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਪਿੱਛੇ ਪੰਜਾਬ ਪੁਲਿਸ ਲੱਗੀ ਹੋਈ ਹੈ ਤੇ ਖੇਤਾਂ ‘ਚ ਪ੍ਰਧਾਨ ਮੰਤਰੀ ਬਾਜੇਕੇ ਭੱਜ ਗਿਆ ਹੈ । ਦੱਸ ਦਈਏ ਕਿ ਭਗਵੰਤ ਸਿੰਘ ਬਾਜੇਕੇ ਅੰਮ੍ਰਿਤਪਾਲ ਸਿੰਘ ਦੇ ਹਰ ਪ੍ਰੋਗਰਾਮ ਵਿਚ ਲਾਈਵ ਹੋ ਜਾਂਦਾ ਸੀ ਤੇ ਪੁਲਿਸ ਉਸ ਮਗਰ ਲੱਗੀ ਹੋਈ ਹੈ। ਅਜਨਾਲਾ ਘਟਨਾ ਤੋਂ ਬਾਅਦ ਇਹ ਵੱਡਾ ਐਕਸ਼ਨ ਹੋਇਆ ਹੈ। ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਮਹਿਤਪੁਰ ਥਾਣੇ ਰੱਖਿਆ ਹੈ।

ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀ ਭਗਵੰਤ ਸਿੰਘ ਬਾਜੇਕੇ ਉਰਫ ‘ਪ੍ਰਧਾਨ ਮੰਤਰੀ’ ਦਾ ਪਿੱਛਾ ਕਰ ਰਹੀ ਹੈ । ਅੰਮ੍ਰਿਤਪਾਲ ਸਿੰਘ ਅਜੇ ਤੱਕ ਪੰਜਾਬ ਪੁਲਿਸ ਦੇ ਹੱਥ ਨਹੀਂ ਆਇਆ। ਪੁਲਿਸ ਵੱਲੋਂ ਲਗਾਤਾਰ ਉਸ ਦਾ ਪਿੱਛਾ ਕੀਤਾ ਜਾ ਰਿਹਾ ਹੈ । ਕਈ ਜ਼ਿਲ੍ਹਿਆਂ ਦੀ ਪੁਲਿਸ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ । ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਗਿਆ ਹੈ।