ਪੰਜਾਬ ਸਰਕਾਰ ਨੇ ਸੂਬੇ ‘ਚ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਕੀਤੀ ਬੰਦ, ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ

0
301

ਚੰਡੀਗੜ੍ਹ | ਪੰਜਾਬ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਦੇ ਮੱਦੇਨਜ਼ਰ ਕੱਲ੍ਹ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਯੂਜ਼ਰਸ ਨੂੰ ਬਕਾਇਦਾ ਮੈਸੇਜ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਉਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।