ਪੰਜਾਬ ਸਰਕਾਰ ਨੇ ਸੂਬੇ ਦੇ ਵੱਡੇ ਗੁਰਦੁਆਰਿਆਂ ਦੀ ਸੁਰੱਖਿਆ ਵਧਾਈ

0
1863

ਚੰਡੀਗੜ੍ਹ | ਪੰਜਾਬ ਦੇ ਵੱਡੇ ਗੁਰਦੁਆਰਿਆਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲਿਆਂ ਦਾ ਪਤਾ ਲਗਾ ਰਹੀ ਹੈ। ਪੁਲਿਸ ਵਲੋਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਫਰਜ਼ੀ ਖਬਰਾਂ ‘ਤੇ ਧਿਆਨ ਨਾ ਦੇਣ ਦੀ ਵੀ ਅਪੀਲ ਕੀਤੀ ਗਈ ਹੈ। ਪੁਲਿਸ ਹੁਣ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ਨੂੰ ਐਨਐਸਏ ਤਹਿਤ ਹਿਰਾਸਤ ਵਿਚ ਲੈਣ ਦੀ ਕਾਰਵਾਈ ਸ਼ੁਰੂ ਕਰ ਰਹੀ ਹੈ।