ਲਓ ਜੀ ! ਹੁਣ ਪੰਜਾਬ ਸਰਕਾਰ ਕਰਵਾਉਣ ਜਾ ਰਹੀ ਟਿਕਟੌਕ ਮੁਕਾਬਲਾ, ਇੰਝ ਲੈ ਸਕਦੇ ਹੋ ਹਿੱਸਾ

    0
    1293

    -15 ਤੋਂ 35 ਸਾਲ ਦੇ ਲੋਕ ਲੈ ਸਕਦੇ ਇਸ ਮੁਕਾਬਲੇ ‘ਚ ਹਿੱਸਾ

    ਹੁਸ਼ਿਆਰਪੁਰ . ਕਰਫਿਊ ਦੇ ਦੌਰਾਨ ਘਰ ਬੈਠੇ ਨੌਜਵਾਨ ਟਿਕਟੌਕ ਵੀਡੀਓ ਬਣਾ ਕੇ ਸਮਾ ਬਤੀਤ ਕਰ ਰਹੇ ਹਨ। ਇਸੇ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਹੁਣ ਸਰਕਾਰ ਨੇ ਵੀ ਟਿਕਟੌਕ ਮੁਕਾਬਲੇ ਕਰਵਾਉਣ ਦਾ ਫੈਸਲਾ ਲਿਆ ਹੈ।

    ਸਰਕਾਰ ਦੇ ਵੱਖ-ਵੱਖ ਵਿਭਾਗ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ। ਹੁਸ਼ਿਆਰਪੁਰ ਜ਼ਿਲ੍ਹੇ ਦੇ ਯੁਵਕ ਸੇਵਾਵਾਂ ਵਿਭਾਗ ਨੇ ਸੋਸ਼ਲ ਮੀਡੀਆ ਰਾਹੀਂ ਘਰ ਬੈਠੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਨਵਾਂ ਤਰੀਕਾ ਲੱਭਿਆ ਹੈ। ਹੁਣ ਵਿਭਾਗ ਵਲੋਂ ਕੋਰੋਨਾ ਵਾਇਰਸ ਸਬੰਧੀ ਜਾਗਰੂਕਤਾ ਲਈ ਟਿਕਟੌਕ ਮੁਕਾਬਲਾ ਕਰਵਾਇਆ ਜਾ ਰਿਹਾ ਹੈ।

    ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਨੇ ਦੱਸਿਆ ਕਿ 15 ਤੋਂ 35 ਸਾਲ ਦਾ ਕੋਈ ਵੀ ਵਿਅਕਤੀ ਟਿਕਟੌਕ ਮੁਕਾਬਲੇ ਵਿੱਚ ਹਿੱਸਾ ਲੈ ਸਕਦਾ ਹੈ। ਮੁਕਾਬਲੇ ਵਿੱਚ ਭਾਗ ਲੈਣ ਲਈ ਐਂਟਰੀ ਉਹਨਾਂ ਦੇ ਮੋਬਾਈਲ ਨੰਬਰ 98158-81016 ‘ਤੇ 10 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਹੈ। ਟਿਕਟੌਕ ਵੀਡੀਓ ਬਣਾਉਣ ਦੌਰਾਨ ਕੋਰੋਨਾ ਵਾਇਰਸ ਸਬੰਧੀ ਵੱਖਰੇ-ਵੱਖਰੇ ਵਿਸ਼ਿਆਂ ਨੂੰ ਛੋਹਿਆ ਜਾ ਸਕਦਾ ਹੈ।

    ਇਹ ਹਨ ਟਿਕਟੌਕ ਵੀਡੀਓ ਬਣਾਉਣ ਦੀਆਂ ਸ਼ਰਤਾਂ

    ਟਿਕਟੌਕ ਵਿੱਚ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦਾ ਨਾਅ ਲੈਣਾ ਜ਼ਰੂਰੀ ਹੋਵੇਗਾ, ਤਾਂ ਜੋ ਪਤਾ ਲੱਗ ਸਕੇ ਕਿ ਇਹ ਸਬੰਧਤ ਜਾਗਰੂਕਤਾ ਵੀਡੀਓ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਹੀ ਹਿੱਸਾ ਹੈ। ਪਹਿਲੀਆਂ ਤਿੰਨ ਪੌਜ਼ੀਸ਼ਨਾਂ ‘ਤੇ ਰਹਿਣ ਵਾਲੇ ਜੇਤੂਆਂ ਨੂੰ ਵਿਭਾਗ ਵਲੋਂ ਟਰਾਫੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਤੂਆਂ ਦਾ ਸਨਮਾਨ ਕੋਰੋਨਾ ‘ਤੇ ਫਤਿਹ ਪਾਉਣ ਤੋਂ ਬਾਅਦ ਭਾਵ ਲੌਕਡਾਊਨ ਦੇ ਬਾਅਦ ਕੀਤਾ ਜਾਵੇਗਾ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।