ਚੰਡੀਗੜ੍ਹ . ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਸਕੂਲੀ ਬੱਚਿਆਂ ਦੇ ਮਾਪਿਆਂ ਤੋਂ ਫੀਸ ਮੰਗਣ ਦੇ ਮਾਮਲੇ ਵਿੱਚ ਏਪੀਜੇ ਪਬਲਿਕ ਸਕੂਲ ਜਲੰਧਰ ਦੇ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਸਰਕਾਰ ਸਕੂਲ ਦੀ ਮਾਨਤਾ ਰੱਦ ਕਰ ਸਕਦੀ ਹੈ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਦ ਗੁਰੂਕੁਲ ਵਰਲਡ ਸਕੂਲ ਜ਼ੀਰਕਪੁਰ ਤੇ ਮੋਹਾਲੀ, ਸ਼ਿਸ਼ੂ ਨਿਕੇਤਨ ਪਬਲਿਕ ਸਕੂਲ ਮੋਹਾਲੀ, ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਜ਼ੀਰਕਪੁਰ, ਗਰੀਨ ਲੈਂਡ ਕਾਨਵੈਂਟ ਸਕੂਲ ਲੁਧਿਆਣਾ, ਦੇਹਰਾਦੂਨ ਪਬਲਿਕ ਸਕੂਲ ਪਟਿਆਲਾ, ਸਨਫਲਾਵਰ ਪਬਲਿਕ ਸਕੂਲ ਤ੍ਰਿਪੜੀ ਪਟਿਆਲਾ, ਮਾਈਲਸਟੋਨ ਸਮਾਰਟ ਸਕੂਲ ਤ੍ਰਿਪੜੀ ਪਟਿਆਲਾ, ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਅਤੇ ਸਿਪਰੀਆਂ, ਡਲਹੌਜ਼ੀ ਪਬਲਿਕ ਸਕੂਲ ਬਧਾਨੀ ਪਠਾਨਕੋਟ, ਐਲ.ਆਰ.ਐਸ. ਡੀ.ਏ.ਵੀ. ਸਕੂਲ ਅਬੋਹਰ, ਏ.ਪੀ.ਜੇ. ਪਬਲਿਕ ਸਕੂਲ ਜਲੰਧਰ, ਐਮ.ਸੀ.ਐਮ. ਪਬਲਿਕ ਸਕੂਲ ਦੁੱਗਰੀ ਲੁਧਿਆਣਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਫਗਵਾੜਾ ਅਤੇ ਐਸ.ਡੀ. ਮਾਡਲ ਸਕੂਲ ਮੰਡੀ ਗੋਬਿੰਦਗੜ ਨੂੰ ਈ-ਮੇਲ ‘ਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਨੋਟਿਸ ਭੇਜੇ ਗਏ ਹਨ।
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਿਸੇ ਵੀ ਸਕੂਲ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਉਲੰਘਣਾ ਦਾ ਕੋਈ ਮਾਮਲਾ ਸਾਹਮਣੇ ਆਉਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਾ ਸਕੂਲ ਜੇਕਰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਹੋਵੇਗਾ ਤਾਂ ਉਸਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ ਅਤੇ ਜੇਕਰ ਸੀਬੀਐੱਸਈ ਜਾਂ ਕਿਸੇ ਹੋਰ ਬੋਰਡ ਨਾਲ ਸਬੰਧਤ ਹੋਵੇਗਾ ਤਾਂ ਉਸਦਾ ਇਤਰਾਜ਼ਹੀਣਤਾ ਸਰਟੀਫਿਕੇਟ ਰੱਦ ਕਰ ਦਿੱਤਾ ਜਾਵੇਗਾ।
ਜੇਕਰ ਤੁਹਾਡੇ ਕੋਲੋਂ ਵੀ ਕੋਈ ਫੀਸ ਮੰਗਦਾ ਹੈ ਤਾਂ vijayindersingla0gmail.com ਉੱਤੇ ਈਮੇਲ ਭੇਜ ਕੇ ਸ਼ਿਕਾਇਤ ਕਰ ਸਕਦੇ ਹੋ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।