ਮੌਸਮ ਦਾ ਮਿਜ਼ਾਜ : ਮੀਂਹ ਫਿਰ ਦਸਤਕ ਦੇਣ ਦੀ ਤਿਆਰੀ ‘ਚ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

0
506

Weather Update : ਫਰਵਰੀ ਅਤੇ ਮਾਰਚ ਦੇ ਮਹੀਨੇ ’ਚ ਵਧਦੇ ਤਾਪਮਾਨ ਤੋਂ ਇੰਝ ਲੱਗ ਰਿਹਾ ਸੀ ਕਿ ਗਰਮੀ ਜਲਦੀ ਸ਼ੁਰੂ ਹੋ ਜਾਵੇਗੀ। ਪਰ ਇੱਕ ਵਾਰ ਫਿਰ ਤੋਂ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

ਮੰਗਲਵਾਰ ਨੂੰ ਚੰਡੀਗੜ੍ਹ ’ਚ ਤੇਜ਼ ਮੀਂਹ ਨਾਲ ਹਵਾਵਾਂ ਚੱਲੀਆਂ ਜਿਸ ਕਾਰਨ ਸੜਕਾਂ ਨੇ ਨਦੀਆਂ ਦਾ ਰੂਪ ਧਾਰ ਲਿਆ। ਨਾਲ ਹੀ ਇਸ ਮੀਂਹ ਨੇ ਪ੍ਰਸ਼ਾਸਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ, ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ’ਚ ਮੰਗਲਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦੇ ਚੱਲਦੇ ਮੌਸਮ ਵਿਭਾਗ ਨੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਬੀਤੇ ਦਿਨ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਕਣਕ ਦੀ ਫ਼ਸਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। 

ਪੰਜਾਬ ’ਚ ਐਲੋ ਅਲਰਟ ਜਾਰੀ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ 23 ਅਤੇ 24 ਮਾਰਚ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਗੜਬੜੀ ਦੇ ਅਸਰ ਕਾਰਨ ਇਨ੍ਹਾਂ ਦੋ ਦਿਨਾਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪਵੇਗਾ। ਇਸ ਦੌਰਾਨ ਕੁਝ ਥਾਵਾਂ ‘ਤੇ ਗੜੇਮਾਰੀ ਵੀ ਹੋ ਸਕਦੀ ਹੈ।