ਚੰਡੀਗੜ੍ਹ ‘ਚ ਦਰੱਖਤ ਨਾਲ ਲਟਕਦੇ ਮਿਲੇ ਦੋ ਨੌਜਵਾਨ, ਦੋਵਾਂ ਨੇ ਹੋਟਲ ‘ਚ ਬੁੱਕ ਕਰਵਾਇਆ ਸੀ ਕਮਰਾ

0
196

ਚੰਡੀਗੜ੍ਹ| ਸੈਕਟਰ 43 ਬੱਸ ਸਟੈਂਡ (ISBT-43) ਦੇ ਸਾਹਮਣੇ ਸੈਕਟਰ 52 ਕਜੇਹੜੀ ਪਿੰਡ ਦੇ ਜੰਗਲੀ ਖੇਤਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ। ਜਾਣਕਾਰੀ ਮੁਤਾਬਕ ਦੋਵੇਂ ਮਹਾਰਾਸ਼ਟਰ ਦੇ ਰਹਿਣ ਵਾਲੇ ਹਨ। ਸੈਕਟਰ 36 ਥਾਣੇ ਦੀ ਪੁਲੀਸ ਨੇ ਇਸ ਮਾਮਲੇ ਵਿੱਚ ਡੀਡੀਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ।

ਪੁਲਿਸ ਨੂੰ ਸ਼ੱਕ ਹੈ ਕਿ ਦੋਵਾਂ ਨੇ ਮਿਲ ਕੇ ਇਹ ਕਦਮ ਚੁੱਕਿਆ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਸਥਾਨਕ ਹੋਟਲ ‘ਚ ਠਹਿਰੇ ਹੋਏ ਸਨ। ਫਿਲਹਾਲ ਪੁਲਸ ਉਨ੍ਹਾਂ ਦੀ ਪੂਰੀ ਜਾਣਕਾਰੀ ਇਕੱਠੀ ਕਰਨ ‘ਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਉਹ ਸਥਾਨਕ ਹੋਟਲਾਂ ਨਾਲ ਵੀ ਸੰਪਰਕ ਕਰ ਰਹੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ ‘ਚ ਰੱਖਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।