ਚੰਡੀਗੜ੍ਹ | ਕਾਂਗਰਸੀ ਲੀਡਰ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੂੰ ਕੈਂਸਰ ਹੈ। ਇਸ ਬਾਰੇ ਖੁਦ ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਦੱਸਿਆ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਦਾ ਕੈਂਸਰ ਦੂਜੀ ਸਟੇਜ ‘ਤੇ ਪਹੁੰਚ ਚੁੱਕਿਆ ਹੈ ਅਤੇ ਅੱਜ ਚੰਡੀਗੜ੍ਹ ‘ਚ ਉਨ੍ਹਾਂ ਦਾ ਆਪ੍ਰੇਸ਼ਨ ਕੀਤਾ ਜਾਣਾ ਹੈ।

ਜ਼ਿਕਰਯੋਗ ਹੈ ਕਿ ਇਸ ਵੇਲੇ ਨਵਜੋਤ ਸਿੱਧੂ ਪਟਿਆਲਾ ਦੀ ਜੇਲ ‘ਚ ਬੰਦ ਹੈ। ਨਵਜੋਤ ਕੌਰ ਨੇ ਖੁਦ ਸੋਸ਼ਲ ਮੀਡੀਆ ਜ਼ਰੀਏ ਬੀਮਾਰੀ ਦੀ ਜਾਣਕਾਰੀ ਦਿੱਤੀ।







































