ਲੁਧਿਆਣਾ : 13 ਕਰੋੜ ਦੀ ਹੈਰੋਇਨ ਸਮੇਤ 4 ਵਿਅਕਤੀ ਗ੍ਰਿਫਤਾਰ

0
533

ਲੁਧਿਆਣਾ | ਐਸਟੀਐਫ਼ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 2 ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੇ ਨਾਲ-ਨਾਲ ਪੁਲਿਸ ਨੇ 4 ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਾਢੇ 13 ਕਰੋੜ ਰੁਪਏ ਦੱਸੀ ਜਾਂਦੀ ਹੈ। ਜਾਂਚ ਅਧਿਕਾਰੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋ ਸਕਦੇ ਹਨ।