ਗੁਰਦਾਸਪੁਰ/ਕਲਾਨੌਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਟਾਲਾ ਮਾਰਗ ’ਤੇ ਪੈਂਦੇ ਪਿੰਡ ਮਸਤਕੋਟ ਵਿਖੇ ਨਸ਼ੇ ਦੀ ਅਲਾਮਤ ਕਾਰਨ ਘਰ ਦਾ ਇਕਲੌਤਾ ਚਿਰਾਗ ਬੁੱਝ ਗਿਆ, ਜਿਸ ਕਾਰਨ ਬਜ਼ੁਰਗ ਮਾਂ-ਪਿਓ ਤੇ ਪਰਿਵਾਰਕ ਮੈਂਬਰ ਸੋਗ ’ਚ ਡੁੱਬੇ ਹੋਏ ਹਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 2 ਬੇਟੀਆਂ ਦੇ ਜਨਮ ਤੋਂ ਬਾਅਦ ਉਨ੍ਹਾਂ ਦੇ ਘਰ ਪੁੱਤਰ ਜਸਵੀਰ ਸਿੰਘ ਨੇ ਜਨਮ ਲਿਆ ਸੀ।
ਇਸਦੀ ਬੁੱਧਵਾਰ ਰਾਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ, ਜਿਸ ਦਾ ਪਤਾ ਵੀਰਵਾਰ ਉਸ ਸਮੇਂ ਲੱਗਾ ਜਦੋਂ ਉਸ ਦਾ ਪਿਤਾ ਆਪਣੇ ਪੁੱਤਰ ਨੂੰ ਰੋਟੀ ਦੇਣ ਆਇਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਸ਼ੇ ਦਾ ਆਦੀ ਹੋ ਚੁੱਕਾ ਸੀ, ਜਿਸ ਕਾਰਨ ਜਿਥੇ ਉਨ੍ਹਾਂ ਦਾ ਆਰਥਿਕ ਨੁਕਸਾਨ ਹੋਇਆ, ਉਥੇ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਸਦਾ ਲਈ ਖੋਹ ਗਿਆ। ਪਰਿਵਾਰ ਨੇ ਕਿਹਾ ਕਿ ਜਸਬੀਰ ਸਿੰਘ ਆਪਣੇ ਪਿੱਛੇ ਇਕ ਛੋਟਾ ਬੱਚਾ ਛੱਡ ਗਿਆ ਹੈ।