ਮੂਸੇਵਾਲਾ ਦੇ ਪਿਤਾ ਨੇ ਮੰਨੀ ਹਾਰ, ਪੁੱਤ ਦਾ ਕੇਸ ਰੱਬ ਭਰੋਸੇ ਛੱਡਿਆ

0
1704

ਮਾਨਸਾ | ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਤੋਂ ਬਾਅਦ ਆਪਣੇ ਪੁੱਤਰ ਦਾ ਕੇਸ ਰੱਬ ਭਰੋਸੇ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੇ ਐਲਾਨ ਕਰ ਦਿੱਤਾ ਕਿ ਅੱਜ ਤੋਂ ਬਾਅਦ ਨਾ ਹੀ ਸਰਕਾਰ ਦੇ ਅੱਗੇ ਹੱਥ ਜੋੜਨਗੇ ਅਤੇ ਨਾ ਹੀ ਕਿਸੇ ਸਰਕਾਰੀ ਦਫ਼ਤਰ ਜਾਣਗੇ ਅਤੇ ਸਿਰਫ਼ ਵਾਹਿਗੁਰੂ ਅੱਗੇ ਅਰਦਾਸ ਕਰਨਗੇ ਤੇ ਉਨ੍ਹਾਂ ਲੋਕਾਂ ਨੂੰ ਵੀ ਅਰਦਾਸ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦਾ ਹੁਣ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।

ਸਿੱਧੂ ਮੂਸੇਵਾਲਾ ਦੇ ਘਰ ਹਰ ਐਤਵਾਰ ਉਨ੍ਹਾਂ ਦੇ ਪ੍ਰਸ਼ੰਸਕ ਵੱਡੀ ਗਿਣਤੀ ਵਿਚ ਮਾਤਾ-ਪਿਤਾ ਨੂੰ ਮਿਲਣ ਲਈ ਆਉਂਦੇ ਹਨ। ਅੱਜ ਵੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਇਸ ਦੁਨੀਆਂ ‘ਤੇ ਨਹੀਂ ਰਿਹਾ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਲਈ ਉਨ੍ਹਾਂ ਨੇ ਸਰਕਾਰ ਅੱਗੇ ਅਪੀਲ ਕੀਤੀ ਪਰ ਕੁਝ ਪੱਲੇ ਨਹੀਂ ਪਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਕਿਹੋ ਜਿਹੇ ਹਨ। ਨੌਜਵਾਨਾਂ ‘ਤੇ NSA ਲਗਾ ਕੇ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਖਿਆਲ ਰੱਖੋ ਕਿਉਂਕਿ ਸਰਕਾਰ ਨੌਜਵਾਨਾਂ ਨੂੰ ਕਿਸ ਤਰ੍ਹਾਂ ਜੇਲਾਂ ਵਿਚ ਸੁੱਟ ਰਹੀ ਹੈ। ਪੰਜਾਬ ਦੇ ਹਾਲਾਤ ਨੂੰ ਹਰ ਕੋਈ ਦੇਖ ਰਿਹਾ ਹੈ। ਉਨ੍ਹਾਂ ਨੈ ਇਨਸਾਫ਼ ਲਈ ਹਰ ਹੀਲਾ ਅਪਣਾਇਆ ਪਰ ਕੁਝ ਨਹੀਂ ਮਿਲਿਆ। ਇਨਸਾਫ ਫਿਰ ਵੀ ਨਹੀਂ ਮਿਲਿਆ